2 ਇਤਿਹਾਸ 25

ਜਿਸ ਸਮੇਂ ਤੋਂ ਅਮਾਜ਼ਯਾਹ ਯਾਹਵੇਹ ਦਾ ਅਨੁਸਰਣ ਕਰਨ ਤੋਂ ਹਟ ਗਿਆ, ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

2 Chronicles 25:27 (UKJV) Now after the time that Amaziah did turn away from following the LORD they made a conspiracy against him in Jerusalem; and he fled to Lachish: but they sent to Lachish after him, and slew him there.

25ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਾਜ਼ਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੀ ਮੌਤ ਤੋਂ ਬਾਅਦ ਪੰਦਰਾਂ ਸਾਲ ਤੱਕ ਜੀਉਂਦਾ ਰਿਹਾ।

26ਅਮਾਜ਼ਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਸ਼ੁਰੂ ਤੋਂ ਲੈ ਕੇ ਅੰਤ ਤੱਕ, ਉਹ ਸਭ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੀਆਂ ਗਈਆਂ ਹਨ।

27ਜਿਸ ਸਮੇਂ ਤੋਂ ਅਮਾਜ਼ਯਾਹ ਯਾਹਵੇਹ ਦਾ ਅਨੁਸਰਣ ਕਰਨ ਤੋਂ ਹਟ ਗਿਆ, ਉਹਨਾਂ ਨੇ ਯੇਰੂਸ਼ਲੇਮ ਵਿੱਚ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਹ ਲਾਕੀਸ਼ ਨੂੰ ਭੱਜ ਗਿਆ, ਪਰ ਉਹਨਾਂ ਨੇ ਉਸਦੇ ਮਗਰ ਲਾਕੀਸ਼ ਵਿੱਚ ਆਦਮੀ ਭੇਜੇ ਅਤੇ ਉੱਥੇ ਉਸਨੂੰ ਮਾਰ ਦਿੱਤਾ।

28ਉਸਨੂੰ ਘੋੜੇ ਉੱਤੇ ਵਾਪਸ ਲਿਆਂਦਾ ਗਿਆ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਸਦੇ ਪੁਰਖਿਆਂ ਦੇ ਨਾਲ ਦਫ਼ਨਾਇਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.