2 ਇਤਿਹਾਸ 25

ਅਮਾਜ਼ਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕੱਠਿਆਂ ਬੁਲਾਇਆ ਅਤੇ ਉਹਨਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹਜ਼ਾਰਾਂ ਦੇ ਸਰਦਾਰ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਲਈ ਸੈਂਕੜੇ ਦੇ ਸਰਦਾਰਾਂ ਨੂੰ ਨਿਯੁਕਤ ਕੀਤਾ। ਉਸ ਨੇ ਫਿਰ ਉਹਨਾਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਦੇਖਿਆ ਕਿ ਫੌਜੀ ਸੇਵਾ ਲਈ ਤਿੰਨ ਲੱਖ ਆਦਮੀ ਸਨ, ਜੋ ਬਰਛੇ ਅਤੇ ਢਾਲ਼ ਨੂੰ ਸੰਭਾਲਣ ਦੇ ਯੋਗ ਸਨ।

2 Chronicles 25:5 (UKJV) Moreover Amaziah gathered Judah together, and made them captains over thousands, and captains over hundreds, according to the houses of their fathers, throughout all Judah and Benjamin: and he numbered them from twenty years old and above, and found them three hundred thousand choice men, able to go forth to war, that could handle spear and shield.

3ਜਿਵੇਂ ਹੀ ਰਾਜ ਉਸਦੇ ਹੱਥ ਵਿੱਚ ਮਜ਼ਬੂਤ ਹੋਇਆ, ਉਸ ਨੇ ਉਹਨਾਂ ਅਧਿਕਾਰੀਆਂ ਨੂੰ ਮਾਰ ਦਿੱਤਾ ਜਿਨ੍ਹਾਂ ਨੇ ਉਸ ਦੇ ਪਿਤਾ ਰਾਜੇ ਦਾ ਕਤਲ ਕੀਤਾ ਸੀ।

4ਫਿਰ ਵੀ ਉਸ ਨੇ ਬੱਚਿਆਂ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਕਿਉਂ ਜੋ ਮੋਸ਼ੇਹ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਦੇ ਅਨੁਸਾਰ ਜਿੱਥੇ ਯਾਹਵੇਹ ਨੇ ਹੁਕਮ ਦਿੱਤਾ ਸੀ, “ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੀ ਥਾਂ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ, ਨਾ ਹੀ ਬੱਚੇ ਆਪਣੇ ਮਾਤਾ-ਪਿਤਾ ਦੇ ਕਾਰਨ ਮਾਰੇ ਜਾਣ, ਹਰ ਇੱਕ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।”

5ਅਮਾਜ਼ਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕੱਠਿਆਂ ਬੁਲਾਇਆ ਅਤੇ ਉਹਨਾਂ ਨੂੰ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹਜ਼ਾਰਾਂ ਦੇ ਸਰਦਾਰ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਲਈ ਸੈਂਕੜੇ ਦੇ ਸਰਦਾਰਾਂ ਨੂੰ ਨਿਯੁਕਤ ਕੀਤਾ। ਉਸ ਨੇ ਫਿਰ ਉਹਨਾਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਦੇਖਿਆ ਕਿ ਫੌਜੀ ਸੇਵਾ ਲਈ ਤਿੰਨ ਲੱਖ ਆਦਮੀ ਸਨ, ਜੋ ਬਰਛੇ ਅਤੇ ਢਾਲ਼ ਨੂੰ ਸੰਭਾਲਣ ਦੇ ਯੋਗ ਸਨ।

6ਉਸਨੇ ਸਾਢੇ ਤਿੰਨ ਹਜ਼ਾਰ ਕਿੱਲੋ ਚਾਂਦੀ ਦੇ ਬਦਲੇ ਇਸਰਾਏਲ ਵਿੱਚੋਂ ਇੱਕ ਲੱਖ ਲੜਾਕੇ ਵੀ ਰੱਖੇ।

7ਪਰ ਇੱਕ ਪਰਮੇਸ਼ਵਰ ਦੇ ਬੰਦੇ ਨੇ ਉਸ ਦੇ ਕੋਲ ਆਣ ਕੇ ਆਖਿਆ, “ਹੇ ਪਾਤਸ਼ਾਹ, ਇਸਰਾਏਲ ਦੀ ਇਸ ਫ਼ੌਜ ਨੂੰ ਆਪਣੇ ਨਾਲ ਨਾ ਲੈ ਜਾਓ। ਕਿਉਂ ਜੋ ਯਾਹਵੇਹ ਇਸਰਾਏਲ ਦੀ ਫ਼ੌਜ ਦੇ ਪੱਖ ਵਿੱਚ ਨਹੀਂ ਹੈ ਅਤੇ ਨਾ ਹੀ ਇਫ਼ਰਾਈਮ ਦੇ ਵੰਸ਼ ਵਿੱਚੋਂ ਕਿਸੇ ਦੇ ਪਾਸੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.