2 ਇਤਿਹਾਸ 26

ਪਰ ਉਜ਼ੀਯਾਹ ਦੇ ਸ਼ਕਤੀਸ਼ਾਲੀ ਬਣਨ ਤੋਂ ਬਾਅਦ, ਉਸ ਦਾ ਘਮੰਡ ਉਸ ਦੇ ਨਾਸ਼ ਦਾ ਕਾਰਨ ਬਣਿਆ। ਉਹ ਆਪਣੇ ਯਾਹਵੇਹ ਨਾਲ ਬੇਵਫ਼ਾ ਸੀ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲਈ ਯਾਹਵੇਹ ਦੇ ਭਵਨ ਵਿੱਚ ਦਾਖਲ ਹੋਇਆ।

2 Chronicles 26:16 (UKJV) But when he was strong, his heart was lifted up to his destruction: for he transgressed against the LORD his God, and went into the temple of the LORD to burn incense upon the altar of incense.

14ਅਤੇ ਉਜ਼ੀਯਾਹ ਨੇ ਉਹਨਾਂ ਦੀ ਸਾਰੀ ਸੈਨਾ ਲਈ ਢਾਲ਼ਾਂ, ਬਰਛੇ, ਟੋਪ, ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ।

15ਅਤੇ ਉਸ ਨੇ ਯੇਰੂਸ਼ਲੇਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।

16ਪਰ ਉਜ਼ੀਯਾਹ ਦੇ ਸ਼ਕਤੀਸ਼ਾਲੀ ਬਣਨ ਤੋਂ ਬਾਅਦ, ਉਸ ਦਾ ਘਮੰਡ ਉਸ ਦੇ ਨਾਸ਼ ਦਾ ਕਾਰਨ ਬਣਿਆ। ਉਹ ਆਪਣੇ ਯਾਹਵੇਹ ਨਾਲ ਬੇਵਫ਼ਾ ਸੀ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲਈ ਯਾਹਵੇਹ ਦੇ ਭਵਨ ਵਿੱਚ ਦਾਖਲ ਹੋਇਆ।

17ਅਜ਼ਰਯਾਹ ਜਾਜਕ, ਯਾਹਵੇਹ ਦੇ ਅੱਸੀ ਹੋਰ ਦਲੇਰ ਪੁਜਾਰੀਆਂ ਨਾਲ ਉਸ ਦੇ ਪਿੱਛੇ-ਪਿੱਛੇ ਆਇਆ।

18ਅਤੇ ਉਹਨਾਂ ਨੇ ਉਜ਼ੀਯਾਹ ਰਾਜੇ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, “ਹੇ ਉਜ਼ੀਯਾਹ! ਯਾਹਵੇਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੋਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਾਹਵੇਹ ਪਰਮੇਸ਼ਵਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.