2 ਇਤਿਹਾਸ 26

ਅਤੇ ਉਹਨਾਂ ਨੇ ਉਜ਼ੀਯਾਹ ਰਾਜੇ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, “ਹੇ ਉਜ਼ੀਯਾਹ! ਯਾਹਵੇਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੋਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਾਹਵੇਹ ਪਰਮੇਸ਼ਵਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ।”

2 Chronicles 26:18 (UKJV) And they withstood Uzziah the king, and said unto him, It appertains not unto you, Uzziah, to burn incense unto the LORD, but to the priests the sons of Aaron, that are consecrated to burn incense: go out of the sanctuary; for you have trespassed; neither shall it be for yours honour from the LORD God.

16ਪਰ ਉਜ਼ੀਯਾਹ ਦੇ ਸ਼ਕਤੀਸ਼ਾਲੀ ਬਣਨ ਤੋਂ ਬਾਅਦ, ਉਸ ਦਾ ਘਮੰਡ ਉਸ ਦੇ ਨਾਸ਼ ਦਾ ਕਾਰਨ ਬਣਿਆ। ਉਹ ਆਪਣੇ ਯਾਹਵੇਹ ਨਾਲ ਬੇਵਫ਼ਾ ਸੀ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲਈ ਯਾਹਵੇਹ ਦੇ ਭਵਨ ਵਿੱਚ ਦਾਖਲ ਹੋਇਆ।

17ਅਜ਼ਰਯਾਹ ਜਾਜਕ, ਯਾਹਵੇਹ ਦੇ ਅੱਸੀ ਹੋਰ ਦਲੇਰ ਪੁਜਾਰੀਆਂ ਨਾਲ ਉਸ ਦੇ ਪਿੱਛੇ-ਪਿੱਛੇ ਆਇਆ।

18ਅਤੇ ਉਹਨਾਂ ਨੇ ਉਜ਼ੀਯਾਹ ਰਾਜੇ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, “ਹੇ ਉਜ਼ੀਯਾਹ! ਯਾਹਵੇਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੋਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਾਹਵੇਹ ਪਰਮੇਸ਼ਵਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ।”

19ਉਜ਼ੀਯਾਹ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਧੁਖਾਉਣ ਲਈ ਤਿਆਰ ਸੀ ਪਰ ਇਹ ਸੁਣ ਕੇ ਉਹ ਗੁੱਸੇ ਹੋ ਗਿਆ। ਜਦੋਂ ਉਹ ਯਾਹਵੇਹ ਦੇ ਭਵਨ ਵਿੱਚ ਧੂਪ ਜਗਵੇਦੀ ਅੱਗੇ ਉਹਨਾਂ ਦੀ ਮੌਜੂਦਗੀ ਵਿੱਚ ਪੁਜਾਰੀਆਂ ਤੇ ਗੁੱਸਾ ਕਰ ਰਿਹਾ ਸੀ, ਤਾਂ ਉਸ ਦੇ ਮੱਥੇ ਤੇ ਕੋੜ੍ਹ ਨਿਕਲ ਗਿਆ।

20ਜਦੋਂ ਮੁੱਖ ਜਾਜਕ ਅਜ਼ਰਯਾਹ ਅਤੇ ਹੋਰ ਸਾਰੇ ਜਾਜਕ ਉਸ ਵੱਲ ਦੇਖਿਆ ਤੇ ਉਸ ਦੇ ਮੱਥੇ ਤੇ ਕੋੜ੍ਹ ਸੀ। ਉਹ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਬਾਹਰ ਲੈ ਗਏ, ਅਸਲ ਵਿੱਚ ਉਹ ਖੁਦ ਉੱਥੋਂ ਜਲਦੀ ਨਿਕਲਣ ਚਾਹੁੰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਸ ਉੱਤੇ ਯਾਹਵੇਹ ਵੱਲੋਂ ਹਮਲਾ ਕੀਤਾ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.