2 ਇਤਿਹਾਸ 26

ਉਜ਼ੀਯਾਹ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਧੁਖਾਉਣ ਲਈ ਤਿਆਰ ਸੀ ਪਰ ਇਹ ਸੁਣ ਕੇ ਉਹ ਗੁੱਸੇ ਹੋ ਗਿਆ। ਜਦੋਂ ਉਹ ਯਾਹਵੇਹ ਦੇ ਭਵਨ ਵਿੱਚ ਧੂਪ ਜਗਵੇਦੀ ਅੱਗੇ ਉਹਨਾਂ ਦੀ ਮੌਜੂਦਗੀ ਵਿੱਚ ਪੁਜਾਰੀਆਂ ਤੇ ਗੁੱਸਾ ਕਰ ਰਿਹਾ ਸੀ, ਤਾਂ ਉਸ ਦੇ ਮੱਥੇ ਤੇ ਕੋੜ੍ਹ ਨਿਕਲ ਗਿਆ।

2 Chronicles 26:19 (UKJV) Then Uzziah was angry, and had a censer in his hand to burn incense: and while he was angry with the priests, the leprosy even rose up in his forehead before the priests in the house of the LORD, from beside the incense altar.

17ਅਜ਼ਰਯਾਹ ਜਾਜਕ, ਯਾਹਵੇਹ ਦੇ ਅੱਸੀ ਹੋਰ ਦਲੇਰ ਪੁਜਾਰੀਆਂ ਨਾਲ ਉਸ ਦੇ ਪਿੱਛੇ-ਪਿੱਛੇ ਆਇਆ।

18ਅਤੇ ਉਹਨਾਂ ਨੇ ਉਜ਼ੀਯਾਹ ਰਾਜੇ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, “ਹੇ ਉਜ਼ੀਯਾਹ! ਯਾਹਵੇਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੋਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਾਹਵੇਹ ਪਰਮੇਸ਼ਵਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ।”

19ਉਜ਼ੀਯਾਹ ਦੇ ਹੱਥ ਵਿੱਚ ਧੂਪਦਾਨ ਸੀ, ਅਤੇ ਧੂਪ ਧੁਖਾਉਣ ਲਈ ਤਿਆਰ ਸੀ ਪਰ ਇਹ ਸੁਣ ਕੇ ਉਹ ਗੁੱਸੇ ਹੋ ਗਿਆ। ਜਦੋਂ ਉਹ ਯਾਹਵੇਹ ਦੇ ਭਵਨ ਵਿੱਚ ਧੂਪ ਜਗਵੇਦੀ ਅੱਗੇ ਉਹਨਾਂ ਦੀ ਮੌਜੂਦਗੀ ਵਿੱਚ ਪੁਜਾਰੀਆਂ ਤੇ ਗੁੱਸਾ ਕਰ ਰਿਹਾ ਸੀ, ਤਾਂ ਉਸ ਦੇ ਮੱਥੇ ਤੇ ਕੋੜ੍ਹ ਨਿਕਲ ਗਿਆ।

20ਜਦੋਂ ਮੁੱਖ ਜਾਜਕ ਅਜ਼ਰਯਾਹ ਅਤੇ ਹੋਰ ਸਾਰੇ ਜਾਜਕ ਉਸ ਵੱਲ ਦੇਖਿਆ ਤੇ ਉਸ ਦੇ ਮੱਥੇ ਤੇ ਕੋੜ੍ਹ ਸੀ। ਉਹ ਉਸ ਨੂੰ ਬਿਨਾਂ ਕਿਸੇ ਦੇਰੀ ਦੇ ਬਾਹਰ ਲੈ ਗਏ, ਅਸਲ ਵਿੱਚ ਉਹ ਖੁਦ ਉੱਥੋਂ ਜਲਦੀ ਨਿਕਲਣ ਚਾਹੁੰਦਾ ਸੀ, ਕਿਉਂਕਿ ਉਹ ਜਾਣਦਾ ਸੀ ਕਿ ਉਸ ਉੱਤੇ ਯਾਹਵੇਹ ਵੱਲੋਂ ਹਮਲਾ ਕੀਤਾ ਗਿਆ ਸੀ।

21ਰਾਜਾ ਉਜ਼ੀਯਾਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹ ਦੀ ਬਿਮਾਰੀ ਨਾਲ ਪੀੜਤ ਰਿਹਾ ਕੋੜ੍ਹੀ ਹੋਣ ਕਾਰਨ ਉਹ ਇੱਕ ਵੱਖਰੇ ਘਰ ਵਿੱਚ ਰਹਿੰਦਾ ਸੀ। ਉਸ ਨੂੰ ਯਾਹਵੇਹ ਦੇ ਘਰ ਵਿੱਚ ਜਾਣ ਦੀ ਮਨਾਹੀ ਸੀ। ਉਸ ਦਾ ਪੁੱਤਰ ਯੋਥਾਮ ਸ਼ਾਹੀ ਮਹਿਲ ਦਾ ਅਧਿਕਾਰੀ ਬਣ ਗਿਆ ਅਤੇ ਉਹ ਦੇਸ਼ ਦੇ ਲੋਕਾਂ ਉੱਤੇ ਰਾਜ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.