2 ਇਤਿਹਾਸ 26

ਉਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਦੇ ਕੋਲ ਦਫ਼ਨਾਇਆ ਗਿਆ ਜੋ ਰਾਜਿਆਂ ਦਾ ਸੀ, ਕਿਉਂਕਿ ਲੋਕ ਕਹਿੰਦੇ ਸਨ, “ਉਸ ਨੂੰ ਕੋੜ੍ਹ ਸੀ।” ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਬਾਅਦ ਰਾਜਾ ਬਣਿਆ।

2 Chronicles 26:23 (UKJV) So Uzziah slept with his fathers, and they buried him with his fathers in the field of the burial which belonged to the kings; for they said, He is a leper: and Jotham his son reigned in his position.

21ਰਾਜਾ ਉਜ਼ੀਯਾਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹ ਦੀ ਬਿਮਾਰੀ ਨਾਲ ਪੀੜਤ ਰਿਹਾ ਕੋੜ੍ਹੀ ਹੋਣ ਕਾਰਨ ਉਹ ਇੱਕ ਵੱਖਰੇ ਘਰ ਵਿੱਚ ਰਹਿੰਦਾ ਸੀ। ਉਸ ਨੂੰ ਯਾਹਵੇਹ ਦੇ ਘਰ ਵਿੱਚ ਜਾਣ ਦੀ ਮਨਾਹੀ ਸੀ। ਉਸ ਦਾ ਪੁੱਤਰ ਯੋਥਾਮ ਸ਼ਾਹੀ ਮਹਿਲ ਦਾ ਅਧਿਕਾਰੀ ਬਣ ਗਿਆ ਅਤੇ ਉਹ ਦੇਸ਼ ਦੇ ਲੋਕਾਂ ਉੱਤੇ ਰਾਜ ਕਰਦਾ ਸੀ।

22ਉਜ਼ੀਯਾਹ ਦੇ ਰਾਜ ਦੀਆਂ ਸ਼ੁਰੂ ਤੋਂ ਅੰਤ ਤੱਕ ਦੀਆਂ ਘਟਨਾਵਾਂ ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਦੁਆਰਾ ਦਰਜ ਕੀਤੀਆਂ ਗਈਆਂ ਹਨ।

23ਉਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹਨਾਂ ਦੇ ਕੋਲ ਦਫ਼ਨਾਇਆ ਗਿਆ ਜੋ ਰਾਜਿਆਂ ਦਾ ਸੀ, ਕਿਉਂਕਿ ਲੋਕ ਕਹਿੰਦੇ ਸਨ, “ਉਸ ਨੂੰ ਕੋੜ੍ਹ ਸੀ।” ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.