2 ਇਤਿਹਾਸ 26

ਉਹ ਫ਼ਲਿਸਤੀਆਂ ਨਾਲ ਲੜਨ ਲਈ ਗਿਆ ਅਤੇ ਗਾਥ, ਯਬਨੇਹ ਅਤੇ ਅਸ਼ਦੋਦ ਦੀਆਂ ਕੰਧਾਂ ਨੂੰ ਢਾਹ ਦਿੱਤਾ। ਫਿਰ ਉਸ ਨੇ ਅਸ਼ਦੋਦ ਦੇ ਨੇੜੇ ਅਤੇ ਫ਼ਲਿਸਤੀਆਂ ਦੇ ਵਿੱਚ ਹੋਰ ਥਾਵਾਂ ਤੇ ਸ਼ਹਿਰਾਂ ਨੂੰ ਦੁਬਾਰਾ ਬਣਾਇਆ।

2 Chronicles 26:6 (UKJV) And he went forth and warred against the Philistines, and brake down the wall of Gath, and the wall of Jabneh, and the wall of Ashdod, and built cities about Ashdod, and among the Philistines.

4ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸ ਦੇ ਪਿਤਾ ਅਮਾਜ਼ਯਾਹ ਨੇ ਕੀਤਾ ਸੀ।

5ਉਸ ਨੇ ਜ਼ਕਰਯਾਹ ਦੇ ਦਿਨਾਂ ਦੌਰਾਨ ਪਰਮੇਸ਼ਵਰ ਦੀ ਭਾਲ ਕੀਤੀ, ਜਿਸ ਨੇ ਉਸ ਨੂੰ ਪਰਮੇਸ਼ਵਰ ਦੇ ਡਰ ਦਾ ਉਪਦੇਸ਼ ਦਿੱਤਾ। ਜਿੰਨਾ ਚਿਰ ਉਹ ਯਾਹਵੇਹ ਨੂੰ ਭਾਲਦਾ ਰਿਹਾ, ਪਰਮੇਸ਼ਵਰ ਨੇ ਉਸ ਨੂੰ ਸਫਲਤਾ ਦਿੱਤੀ।

6ਉਹ ਫ਼ਲਿਸਤੀਆਂ ਨਾਲ ਲੜਨ ਲਈ ਗਿਆ ਅਤੇ ਗਾਥ, ਯਬਨੇਹ ਅਤੇ ਅਸ਼ਦੋਦ ਦੀਆਂ ਕੰਧਾਂ ਨੂੰ ਢਾਹ ਦਿੱਤਾ। ਫਿਰ ਉਸ ਨੇ ਅਸ਼ਦੋਦ ਦੇ ਨੇੜੇ ਅਤੇ ਫ਼ਲਿਸਤੀਆਂ ਦੇ ਵਿੱਚ ਹੋਰ ਥਾਵਾਂ ਤੇ ਸ਼ਹਿਰਾਂ ਨੂੰ ਦੁਬਾਰਾ ਬਣਾਇਆ।

7ਪਰਮੇਸ਼ਵਰ ਨੇ ਫ਼ਲਿਸਤੀਆਂ ਦੇ ਵਿਰੁੱਧ ਅਤੇ ਅਰਬੀਆਂ ਦੇ ਵਿਰੁੱਧ ਜੋ ਗੁਰ-ਬਆਲ ਵਿੱਚ ਰਹਿੰਦੇ ਸਨ ਅਤੇ ਮਊਨੀਮ ਦੇ ਵਿਰੁੱਧ ਉਸ ਦੀ ਮਦਦ ਕੀਤੀ।

8ਅੰਮੋਨੀਆਂ ਨੇ ਉਜ਼ੀਯਾਹ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਸ ਦੀ ਪ੍ਰਸਿੱਧੀ ਮਿਸਰ ਦੀ ਸਰਹੱਦ ਤੱਕ ਫੈਲ ਗਈ ਕਿਉਂਕਿ ਉਹ ਬਹੁਤ ਸ਼ਕਤੀਸ਼ਾਲੀ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.