1ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।
2ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ਵਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਾਹਵੇਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗਲਤੀ ਨਾ ਕੀਤੀ ਪਰ ਉੱਥੇ ਦੇ ਲੋਕੀ ਬਦੀ ਕਰਦੇ ਰਹੇ।
3ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ ਅਤੇ ਓਫੇਲ ਦੀ ਪਹਾੜੀ ਤੇ ਕੰਧ ਤੇ ਉਸ ਨੇ ਬਹੁਤ ਕੁਝ ਬਣਾਇਆ।