2 ਇਤਿਹਾਸ 27

ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ਵਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਾਹਵੇਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗਲਤੀ ਨਾ ਕੀਤੀ ਪਰ ਉੱਥੇ ਦੇ ਲੋਕੀ ਬਦੀ ਕਰਦੇ ਰਹੇ।

2 Chronicles 27:2 (UKJV) And he did that which was right in the sight of the LORD, according to all that his father Uzziah did: nevertheless he entered not into the temple of the LORD. And the people did yet corruptly.

1ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯੇਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।

2ਉਸ ਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ਵਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਾਹਵੇਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗਲਤੀ ਨਾ ਕੀਤੀ ਪਰ ਉੱਥੇ ਦੇ ਲੋਕੀ ਬਦੀ ਕਰਦੇ ਰਹੇ।

3ਯੋਥਾਮ ਨੇ ਯਾਹਵੇਹ ਦੇ ਭਵਨ ਦੇ ਉੱਪਰਲੇ ਦਰਵਾਜ਼ੇ ਨੂੰ ਦੁਬਾਰਾ ਬਣਾਇਆ ਅਤੇ ਓਫੇਲ ਦੀ ਪਹਾੜੀ ਤੇ ਕੰਧ ਤੇ ਉਸ ਨੇ ਬਹੁਤ ਕੁਝ ਬਣਾਇਆ।

4ਉਸ ਨੇ ਯਹੂਦਾਹ ਦੇ ਪਹਾੜ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.