6ਯੋਥਾਮ ਤਾਕਤਵਰ ਹੋ ਗਿਆ ਕਿਉਂਕਿ ਉਸ ਨੇ ਯਾਹਵੇਹ ਆਪਣੇ ਪਰਮੇਸ਼ਵਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ।
7ਯੋਥਾਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਦੀਆਂ ਸਾਰੀਆਂ ਲੜਾਈਆਂ ਅਤੇ ਹੋਰ ਕੰਮਾਂ ਸਮੇਤ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਦਰਜ ਹਨ।
8ਜਦੋਂ ਉਹ ਰਾਜਾ ਬਣਿਆ ਤਾਂ ਉਹ ਪੱਚੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਸੋਲਾਂ ਸਾਲ ਰਾਜ ਕੀਤਾ।
9ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਹਨਾਂ ਨੇ ਉਸ ਨੂੰ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਤੋਂ ਬਾਅਦ ਰਾਜਾ ਬਣਿਆ।