2 ਇਤਿਹਾਸ 28

ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਹਨਾਂ ਸਾਰਿਆਂ ਨੂੰ ਜੋ ਉਹਨਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਹਨਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਹਨਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਹਨਾਂ ਉੱਤੇ ਤੇਲ ਮਲਿਆ ਅਤੇ ਉਹਨਾਂ ਵਿੱਚੋਂ ਜਿਹੜੇ ਲਿੱਸੇ ਸਨ ਉਹਨਾਂ ਨੂੰ ਗਧਿਆ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਹਨਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।

2 Chronicles 28:15 (UKJV) And the men which were expressed by name rose up, and took the captives, and with the spoil clothed all that were naked among them, and arrayed them, and shod them, and gave them to eat and to drink, and anointed them, and carried all the feeble of them upon asses, and brought them to Jericho, the city of palm trees, to their brethren: then they returned to Samaria.

13ਉਹਨਾਂ ਨੇ ਕਿਹਾ, “ਤੁਹਾਨੂੰ ਉਹਨਾਂ ਕੈਦੀਆਂ ਨੂੰ ਇੱਥੇ ਨਹੀਂ ਲਿਆਉਣਾ ਚਾਹੀਦਾ, ਨਹੀਂ ਤਾਂ ਅਸੀਂ ਯਾਹਵੇਹ ਦੇ ਸਾਹਮਣੇ ਦੋਸ਼ੀ ਹੋਵਾਂਗੇ। ਕੀ ਤੁਸੀਂ ਸਾਡੇ ਪਾਪ ਅਤੇ ਦੋਸ਼ ਵਿੱਚ ਵਾਧਾ ਕਰਨ ਦਾ ਇਰਾਦਾ ਰੱਖਦੇ ਹੋ? ਕਿਉਂਕਿ ਸਾਡਾ ਦੋਸ਼ ਪਹਿਲਾਂ ਹੀ ਬਹੁਤ ਵੱਡਾ ਹੈ, ਅਤੇ ਉਸਦਾ ਭਿਆਨਕ ਕ੍ਰੋਧ ਇਸਰਾਏਲ ਉੱਤੇ ਹੈ।”

14ਇਸ ਲਈ ਉਹਨਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ।

15ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਹਨਾਂ ਸਾਰਿਆਂ ਨੂੰ ਜੋ ਉਹਨਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਹਨਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਹਨਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਹਨਾਂ ਉੱਤੇ ਤੇਲ ਮਲਿਆ ਅਤੇ ਉਹਨਾਂ ਵਿੱਚੋਂ ਜਿਹੜੇ ਲਿੱਸੇ ਸਨ ਉਹਨਾਂ ਨੂੰ ਗਧਿਆ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਹਨਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।

16ਉਸ ਸਮੇਂ ਰਾਜਾ ਆਹਾਜ਼ ਨੇ ਅੱਸ਼ੂਰ ਦੇ ਰਾਜੇ ਨੂੰ ਮਦਦ ਲਈ ਭੇਜਿਆ।

17ਅਦੋਮੀਆਂ ਨੇ ਫੇਰ ਆ ਕੇ ਯਹੂਦਾਹ ਉੱਤੇ ਹਮਲਾ ਕੀਤਾ ਅਤੇ ਕੈਦੀਆਂ ਨੂੰ ਚੁੱਕ ਕੇ ਲੈ ਗਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.