2 ਇਤਿਹਾਸ 28

ਭਾਵੇਂ ਹੀ ਆਹਾਜ਼ ਨੇ ਯਾਹਵੇਹ ਦੇ ਭਵਨ ਅਤੇ ਰਾਜਾ ਅਤੇ ਸ਼ਾਹੀ ਮਹਿਲ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ।

2 Chronicles 28:21 (UKJV) For Ahaz took away a portion out of the house of the LORD, and out of the house of the king, and of the princes, and gave it unto the king of Assyria: but he helped him not.

19ਕਿਉਂ ਜੋ ਯਾਹਵੇਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਹ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਾਹਵੇਹ ਦੀ ਵੱਡੀ ਬੇਈਮਾਨੀ ਕੀਤੀ ਸੀ।

20ਅੱਸ਼ੂਰ ਦਾ ਰਾਜਾ ਤਿਗਲਥ-ਪਿਲੇਸਰ ਉਸ ਕੋਲ ਆਇਆ, ਪਰ ਉਸ ਨੇ ਮਦਦ ਦੀ ਬਜਾਏ ਉਸ ਨੂੰ ਮੁਸੀਬਤ ਦਿੱਤੀ।

21ਭਾਵੇਂ ਹੀ ਆਹਾਜ਼ ਨੇ ਯਾਹਵੇਹ ਦੇ ਭਵਨ ਅਤੇ ਰਾਜਾ ਅਤੇ ਸ਼ਾਹੀ ਮਹਿਲ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ।

22ਆਪਣੇ ਮੁਸੀਬਤ ਦੇ ਸਮੇਂ ਵਿੱਚ ਰਾਜਾ ਆਹਾਜ਼ ਯਾਹਵੇਹ ਲਈ ਹੋਰ ਵੀ ਬੇਵਫ਼ਾ ਹੋ ਗਿਆ।

23ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਹਨਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਹਨਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.