2 ਇਤਿਹਾਸ 28

ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਹਨਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਹਨਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ।

2 Chronicles 28:23 (UKJV) For he sacrificed unto the gods of Damascus, which stroke him: and he said, Because the gods of the kings of Syria help them, therefore will I sacrifice to them, that they may help me. But they were the ruin of him, and of all Israel.

21ਭਾਵੇਂ ਹੀ ਆਹਾਜ਼ ਨੇ ਯਾਹਵੇਹ ਦੇ ਭਵਨ ਅਤੇ ਰਾਜਾ ਅਤੇ ਸ਼ਾਹੀ ਮਹਿਲ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ।

22ਆਪਣੇ ਮੁਸੀਬਤ ਦੇ ਸਮੇਂ ਵਿੱਚ ਰਾਜਾ ਆਹਾਜ਼ ਯਾਹਵੇਹ ਲਈ ਹੋਰ ਵੀ ਬੇਵਫ਼ਾ ਹੋ ਗਿਆ।

23ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਹਨਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਹਨਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ।

24ਆਹਾਜ਼ ਨੇ ਪਰਮੇਸ਼ਵਰ ਦੇ ਭਵਨ ਵਿੱਚੋਂ ਸਮਾਨ ਇਕੱਠਾ ਕੀਤਾ ਅਤੇ ਉਹਨਾਂ ਦੇ ਟੁਕੜੇ ਕਰ ਦਿੱਤੇ। ਉਸ ਨੇ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਯੇਰੂਸ਼ਲੇਮ ਦੇ ਹਰ ਗਲੀ ਦੇ ਕੋਨੇ ਤੇ ਜਗਵੇਦੀਆਂ ਸਥਾਪਿਤ ਕੀਤੀਆਂ।

25ਯਹੂਦਾਹ ਦੇ ਹਰ ਕਸਬੇ ਵਿੱਚ ਉਸਨੇ ਦੂਜੇ ਦੇਵਤਿਆਂ ਨੂੰ ਬਲ਼ੀਆਂ ਚੜ੍ਹਾਉਣ ਲਈ ਉੱਚੇ ਸਥਾਨ ਬਣਾਏ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦਾ ਗੁੱਸਾ ਭੜਕਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.