2 ਇਤਿਹਾਸ 28

ਇੱਕ ਦਿਨ ਵਿੱਚ ਰਮਲਯਾਹ ਦੇ ਪੁੱਤਰ ਪੇਕਾਹ ਨੇ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਿਪਾਹੀਆਂ ਨੂੰ ਮਾਰ ਦਿੱਤਾ, ਕਿਉਂਕਿ ਯਹੂਦਾਹ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਤਿਆਗ ਦਿੱਤਾ ਸੀ।

2 Chronicles 28:6 (UKJV) For Pekah the son of Remaliah slew in Judah an hundred and twenty thousand in one day, which were all valiant men; because they had forsaken the LORD God of their fathers.

4ਉਹ ਉੱਚੀਆਂ ਥਾਵਾਂ ਉੱਤੇ ਅਤੇ ਪਹਾੜੀਆਂ ਦੀਆਂ ਚੋਟੀਆਂ ਉੱਤੇ ਅਤੇ ਹਰ ਫੈਲੇ ਹੋਏ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪ ਧੁਖਾਉਂਦਾ ਹੁੰਦਾ ਸੀ।

5ਇਸ ਲਈ ਉਸ ਦੇ ਪਰਮੇਸ਼ਵਰ ਨੇ ਉਸ ਨੂੰ ਅਰਾਮ ਦੇ ਰਾਜੇ ਦੇ ਹੱਥਾਂ ਵਿੱਚ ਸੌਂਪ ਦਿੱਤਾ। ਅਰਾਮੀਆਂ ਨੇ ਉਸ ਨੂੰ ਹਰਾਇਆ ਅਤੇ ਉਸ ਦੇ ਬਹੁਤ ਸਾਰੇ ਲੋਕਾਂ ਨੂੰ ਕੈਦੀ ਬਣਾ ਲਿਆ ਅਤੇ ਦੰਮਿਸ਼ਕ ਵਿੱਚ ਲੈ ਆਏ। ਉਸ ਨੂੰ ਇਸਰਾਏਲ ਦੇ ਰਾਜੇ ਦੇ ਹੱਥਾਂ ਵਿੱਚ ਵੀ ਸੌਂਪ ਦਿੱਤਾ ਗਿਆ ਸੀ, ਜਿਸ ਨੇ ਉਸ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ।

6ਇੱਕ ਦਿਨ ਵਿੱਚ ਰਮਲਯਾਹ ਦੇ ਪੁੱਤਰ ਪੇਕਾਹ ਨੇ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਿਪਾਹੀਆਂ ਨੂੰ ਮਾਰ ਦਿੱਤਾ, ਕਿਉਂਕਿ ਯਹੂਦਾਹ ਨੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਨੂੰ ਤਿਆਗ ਦਿੱਤਾ ਸੀ।

7ਜ਼ਿਕਰੀ, ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ, ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।

8ਇਸਰਾਏਲ ਦੇ ਮਨੁੱਖਾਂ ਨੇ ਆਪਣੇ ਭਰਾਵਾਂ ਇਸਰਾਏਲੀਆਂ ਤੋਂ ਜਿਹੜੇ ਯਹੂਦਾਹ ਦੇ ਸਨ ਦੋ ਲੱਖ ਲੋਕਾਂ ਨੂੰ ਬੰਦੀ ਬਣਾ ਲਿਆ ਜਿਸ ਵਿੱਚ ਪਤਨੀਆਂ, ਪੁੱਤਰ ਅਤੇ ਧੀਆਂ ਸਨ। ਉਹਨਾਂ ਨੇ ਬਹੁਤ ਸਾਰੀ ਲੁੱਟ ਵੀ ਕੀਤੀ, ਜਿਸ ਨੂੰ ਉਹ ਸਾਮਰਿਯਾ ਵਾਪਸ ਲੈ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.