2 ਇਤਿਹਾਸ 29

ਹਿਜ਼ਕੀਯਾਹ ਪੱਚੀ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।

2 Chronicles 29:1 (UKJV) Hezekiah began to reign when he was five and twenty years old, and he reigned nine and twenty years in Jerusalem. And his mother's name was Abijah, the daughter of Zechariah.

1ਹਿਜ਼ਕੀਯਾਹ ਪੱਚੀ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।

2ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

3ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਵਿੱਚ, ਉਸ ਨੇ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਖੋਲ੍ਹੇ ਅਤੇ ਉਹਨਾਂ ਦੀ ਮੁਰੰਮਤ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.