2 ਇਤਿਹਾਸ 29

ਉਹਨਾਂ ਨੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਰਸਮ ਸ਼ੁਰੂ ਕੀਤੀ, ਅਤੇ ਮਹੀਨੇ ਦੇ ਅੱਠਵੇਂ ਦਿਨ ਤੱਕ ਉਹ ਯਾਹਵੇਹ ਦੇ ਦਰਵਾਜ਼ੇ ਤੇ ਪਹੁੰਚ ਗਏ। ਅੱਠ ਹੋਰ ਦਿਨਾਂ ਲਈ ਉਹਨਾਂ ਨੇ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਸਮਾਪਤ ਕਰਦੇ ਹੋਏ, ਯਾਹਵੇਹ ਦੇ ਭਵਨ ਨੂੰ ਪਵਿੱਤਰ ਕੀਤਾ।

2 Chronicles 29:17 (UKJV) Now they began on the first day of the first month to sanctify, and on the eighth day of the month came they to the porch of the LORD: so they sanctified the house of the LORD in eight days; and in the sixteenth day of the first month they made an end.

15ਜਦੋਂ ਉਹਨਾਂ ਨੇ ਆਪਣੇ ਸਾਥੀ ਲੇਵੀਆਂ ਨੂੰ ਇਕੱਠਾ ਕੀਤਾ ਅਤੇ ਆਪਣੇ ਆਪ ਨੂੰ ਪਵਿੱਤਰ ਕੀਤਾ, ਤਾਂ ਉਹ ਯਾਹਵੇਹ ਦੇ ਭਵਨ ਨੂੰ ਸ਼ੁੱਧ ਕਰਨ ਲਈ ਅੰਦਰ ਗਏ, ਜਿਵੇਂ ਕਿ ਰਾਜਾ ਨੇ ਹੁਕਮ ਦਿੱਤਾ ਸੀ, ਯਾਹਵੇਹ ਦੇ ਬਚਨ ਦੀ ਪਾਲਣਾ ਕੀਤੀ।

16ਜਾਜਕ ਇਸ ਨੂੰ ਸ਼ੁੱਧ ਕਰਨ ਲਈ ਯਾਹਵੇਹ ਦੇ ਪਵਿੱਤਰ ਅਸਥਾਨ ਵਿੱਚ ਗਏ। ਉਹ ਯਾਹਵੇਹ ਦੇ ਭਵਨ ਦੇ ਵਿਹੜੇ ਵਿੱਚ ਉਹ ਸਾਰੀਆਂ ਅਸ਼ੁੱਧ ਚੀਜ਼ਾਂ ਲੈ ਕੇ ਆਏ ਜੋ ਉਹਨਾਂ ਨੇ ਯਾਹਵੇਹ ਦੇ ਭਵਨ ਵਿੱਚ ਪਾਈਆਂ ਸਨ। ਲੇਵੀਆਂ ਨੇ ਇਸ ਨੂੰ ਲੈ ਲਿਆ ਅਤੇ ਕਿਦਰੋਨ ਘਾਟੀ ਵਿੱਚ ਲੈ ਗਏ।

17ਉਹਨਾਂ ਨੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਰਸਮ ਸ਼ੁਰੂ ਕੀਤੀ, ਅਤੇ ਮਹੀਨੇ ਦੇ ਅੱਠਵੇਂ ਦਿਨ ਤੱਕ ਉਹ ਯਾਹਵੇਹ ਦੇ ਦਰਵਾਜ਼ੇ ਤੇ ਪਹੁੰਚ ਗਏ। ਅੱਠ ਹੋਰ ਦਿਨਾਂ ਲਈ ਉਹਨਾਂ ਨੇ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਸਮਾਪਤ ਕਰਦੇ ਹੋਏ, ਯਾਹਵੇਹ ਦੇ ਭਵਨ ਨੂੰ ਪਵਿੱਤਰ ਕੀਤਾ।

18ਤਦ ਉਹਨਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ: “ਕਿ ਅਸੀਂ ਯਾਹਵੇਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ।

19ਅਤੇ ਉਹਨਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਾਹਵੇਹ ਦੀ ਜਗਵੇਦੀ ਦੇ ਸਾਹਮਣੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.