2 ਇਤਿਹਾਸ 29

ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਵਿੱਚ, ਉਸ ਨੇ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਖੋਲ੍ਹੇ ਅਤੇ ਉਹਨਾਂ ਦੀ ਮੁਰੰਮਤ ਕੀਤੀ।

2 Chronicles 29:3 (UKJV) He in the first year of his reign, in the first month, opened the doors of the house of the LORD, and repaired them.

1ਹਿਜ਼ਕੀਯਾਹ ਪੱਚੀ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਉਨੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।

2ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ, ਜਿਵੇਂ ਉਸਦੇ ਪਿਤਾ ਦਾਵੀਦ ਨੇ ਕੀਤਾ ਸੀ।

3ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਵਿੱਚ, ਉਸ ਨੇ ਯਾਹਵੇਹ ਦੇ ਭਵਨ ਦੇ ਦਰਵਾਜ਼ੇ ਖੋਲ੍ਹੇ ਅਤੇ ਉਹਨਾਂ ਦੀ ਮੁਰੰਮਤ ਕੀਤੀ।

4ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਹਨਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਾ ਕੀਤਾ

5ਅਤੇ ਆਖਿਆ, “ਹੇ ਲੇਵੀਓ, ਮੇਰੀ ਗੱਲ ਸੁਣੋ! ਹੁਣ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੇ ਭਵਨ ਨੂੰ ਪਵਿੱਤਰ ਕਰੋ। ਪਵਿੱਤਰ ਅਸਥਾਨ ਤੋਂ ਸਾਰੀ ਅਸ਼ੁੱਧ ਨੂੰ ਹਟਾਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.