2 ਇਤਿਹਾਸ 29

ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਦੇ ਨਾਲ ਪੀਣ ਦੀਆਂ ਭੇਟਾਂ ਸਮੇਤ ਬਹੁਤ ਸਾਰੀਆਂ ਹੋਮ ਬਲੀਆਂ ਸਨ। ਇਸ ਤਰ੍ਹਾਂ ਯਾਹਵੇਹ ਦੇ ਭਵਨ ਦੀ ਸੇਵਾ ਮੁੜ ਸਥਾਪਿਤ ਕੀਤੀ ਗਈ।

2 Chronicles 29:35 (UKJV) And also the burnt offerings were in abundance, with the fat of the peace offerings, and the drink offerings for every burnt offering. So the service of the house of the LORD was set in order.

33ਬਲੀਦਾਨ ਵਜੋਂ ਪਵਿੱਤਰ ਕੀਤੇ ਗਏ ਜਾਨਵਰ ਛੇ ਸੌ ਬਲਦ ਅਤੇ ਤਿੰਨ ਹਜ਼ਾਰ ਭੇਡਾਂ ਅਤੇ ਬੱਕਰੀਆਂ ਸਨ।

34ਹਾਲਾਂਕਿ ਜਾਜਕ ਸਾਰੀਆਂ ਹੋਮ ਦੀਆਂ ਭੇਟਾਂ ਦੀ ਚਮੜੀ ਬਣਾਉਣ ਲਈ ਬਹੁਤ ਘੱਟ ਸਨ, ਇਸ ਲਈ ਉਹਨਾਂ ਦੇ ਰਿਸ਼ਤੇਦਾਰ ਲੇਵੀਆਂ ਨੇ ਉਹਨਾਂ ਦੀ ਮਦਦ ਕੀਤੀ ਜਦੋਂ ਤੱਕ ਇਹ ਕੰਮ ਪੂਰਾ ਨਹੀਂ ਹੋ ਗਿਆ ਸੀ ਅਤੇ ਜਦੋਂ ਤੱਕ ਹੋਰ ਜਾਜਕਾਂ ਨੂੰ ਪਵਿੱਤਰ ਨਹੀਂ ਕੀਤਾ ਗਿਆ ਸੀ, ਕਿਉਂਕਿ ਲੇਵੀਆਂ ਨੇ ਜਾਜਕਾਂ ਨਾਲੋਂ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਵਧੇਰੇ ਇਮਾਨਦਾਰੀ ਨਾਲ ਕੰਮ ਕੀਤਾ ਸੀ।

35ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਅਤੇ ਹੋਮ ਦੀਆਂ ਭੇਟਾਂ ਦੇ ਨਾਲ ਪੀਣ ਦੀਆਂ ਭੇਟਾਂ ਸਮੇਤ ਬਹੁਤ ਸਾਰੀਆਂ ਹੋਮ ਬਲੀਆਂ ਸਨ। ਇਸ ਤਰ੍ਹਾਂ ਯਾਹਵੇਹ ਦੇ ਭਵਨ ਦੀ ਸੇਵਾ ਮੁੜ ਸਥਾਪਿਤ ਕੀਤੀ ਗਈ।

36ਹਿਜ਼ਕੀਯਾਹ ਅਤੇ ਸਾਰੇ ਲੋਕ ਇਸ ਗੱਲ ਤੋਂ ਖੁਸ਼ ਸਨ ਜੋ ਪਰਮੇਸ਼ਵਰ ਨੇ ਆਪਣੇ ਲੋਕਾਂ ਲਈ ਲਿਆਇਆ ਸੀ, ਕਿਉਂਕਿ ਇਹ ਬਹੁਤ ਜਲਦੀ ਹੋ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.