4ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਹਨਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਾ ਕੀਤਾ
5ਅਤੇ ਆਖਿਆ, “ਹੇ ਲੇਵੀਓ, ਮੇਰੀ ਗੱਲ ਸੁਣੋ! ਹੁਣ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੇ ਭਵਨ ਨੂੰ ਪਵਿੱਤਰ ਕਰੋ। ਪਵਿੱਤਰ ਅਸਥਾਨ ਤੋਂ ਸਾਰੀ ਅਸ਼ੁੱਧ ਨੂੰ ਹਟਾਓ।
6ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ; ਉਹਨਾਂ ਨੇ ਸਾਡੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾ ਕੀਤਾ ਅਤੇ ਉਸਨੂੰ ਤਿਆਗ ਦਿੱਤਾ। ਉਹਨਾਂ ਨੇ ਯਾਹਵੇਹ ਦੇ ਨਿਵਾਸ ਅਸਥਾਨ ਵੱਲੋਂ ਮੂੰਹ ਮੋੜ ਲਿਆ ਅਤੇ ਉਸ ਦੀ ਵੱਲ ਆਪਣੀ ਪਿੱਠ ਕਰ ਦਿੱਤੀ।
7ਉਹਨਾਂ ਨੇ ਡੇਉੜ੍ਹੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਹਨਾਂ ਨੇ ਧੂਪ ਨਹੀਂ ਧੁਖਾਈ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ।
8ਇਸ ਲਈ ਯਾਹਵੇਹ ਦਾ ਕ੍ਰੋਧ ਯਹੂਦਾਹ ਅਤੇ ਯੇਰੂਸ਼ਲੇਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਹਨਾਂ ਨੂੰ ਛੱਡ ਦਿੱਤਾ ਹੈ ਅਤੇ ਉਹਨਾਂ ਨੂੰ ਹੌਲ, ਹੈਰਾਨੀ ਅਤੇ ਧਿੱਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ।