2 ਇਤਿਹਾਸ 29

ਉਹਨਾਂ ਨੇ ਡੇਉੜ੍ਹੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਹਨਾਂ ਨੇ ਧੂਪ ਨਹੀਂ ਧੁਖਾਈ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ।

2 Chronicles 29:7 (UKJV) Also they have shut up the doors of the porch, and put out the lamps, and have not burned incense nor offered burnt offerings in the holy place unto the God of Israel.

5ਅਤੇ ਆਖਿਆ, “ਹੇ ਲੇਵੀਓ, ਮੇਰੀ ਗੱਲ ਸੁਣੋ! ਹੁਣ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੇ ਭਵਨ ਨੂੰ ਪਵਿੱਤਰ ਕਰੋ। ਪਵਿੱਤਰ ਅਸਥਾਨ ਤੋਂ ਸਾਰੀ ਅਸ਼ੁੱਧ ਨੂੰ ਹਟਾਓ।

6ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ; ਉਹਨਾਂ ਨੇ ਸਾਡੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾ ਕੀਤਾ ਅਤੇ ਉਸਨੂੰ ਤਿਆਗ ਦਿੱਤਾ। ਉਹਨਾਂ ਨੇ ਯਾਹਵੇਹ ਦੇ ਨਿਵਾਸ ਅਸਥਾਨ ਵੱਲੋਂ ਮੂੰਹ ਮੋੜ ਲਿਆ ਅਤੇ ਉਸ ਦੀ ਵੱਲ ਆਪਣੀ ਪਿੱਠ ਕਰ ਦਿੱਤੀ।

7ਉਹਨਾਂ ਨੇ ਡੇਉੜ੍ਹੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਹਨਾਂ ਨੇ ਧੂਪ ਨਹੀਂ ਧੁਖਾਈ ਅਤੇ ਉਹਨਾਂ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ।

8ਇਸ ਲਈ ਯਾਹਵੇਹ ਦਾ ਕ੍ਰੋਧ ਯਹੂਦਾਹ ਅਤੇ ਯੇਰੂਸ਼ਲੇਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਹਨਾਂ ਨੂੰ ਛੱਡ ਦਿੱਤਾ ਹੈ ਅਤੇ ਉਹਨਾਂ ਨੂੰ ਹੌਲ, ਹੈਰਾਨੀ ਅਤੇ ਧਿੱਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ।

9ਇਹੀ ਕਾਰਨ ਹੈ ਕਿ ਸਾਡੇ ਪਿਉ ਤਲਵਾਰ ਨਾਲ ਮਾਰੇ ਗਏ ਹਨ ਅਤੇ ਕਿਉਂ ਸਾਡੇ ਪੁੱਤਰ ਅਤੇ ਧੀਆਂ ਅਤੇ ਸਾਡੀਆਂ ਪਤਨੀਆਂ ਕੈਦ ਵਿੱਚ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.