9ਸੋਨੇ ਦੇ ਕਿੱਲਾਂ ਦਾ ਭਾਰ ਪੰਜਾਹ ਸ਼ੈਕੇਲ ਸੀ ਅਤੇ ਉਸ ਨੇ ਉੱਪਰਲੀਆਂ ਕੋਠੜੀਆਂ ਵੀ ਸੋਨੇ ਨਾਲ ਮੜ੍ਹ ਦਿੱਤਾ।
10ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।
11ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ।
12ਅਤੇ ਦੂਸਰੀ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਪਹੁੰਚਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਤੇ ਖੰਭ ਨਾਲ ਜੁੜਿਆ ਹੋਇਆ ਸੀ।
13ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਹਨਾਂ ਦੇ ਮੂੰਹ ਅੰਦਰਵਾਰ ਨੂੰ ਸਨ।