2 ਇਤਿਹਾਸ 3

ਅਤੇ ਦੂਸਰੀ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਪਹੁੰਚਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਤੇ ਖੰਭ ਨਾਲ ਜੁੜਿਆ ਹੋਇਆ ਸੀ।

2 Chronicles 3:12 (UKJV) And one wing of the other cherub was five cubits, reaching to the wall of the house: and the other wing was five cubits also, joining to the wing of the other cherub.

10ਅਤੇ ਉਸ ਨੇ ਅੱਤ ਪਵਿੱਤਰ ਅਸਥਾਨ ਵਿੱਚ ਦੋ ਕਰੂਬੀ ਉੱਕਰ ਕੇ ਬਣਾਏ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।

11ਅਤੇ ਕਰੂਬੀਆਂ ਦੇ ਖੰਭਾਂ ਦੀ ਲੰਬਾਈ ਵੀਹ ਹੱਥ ਸੀ। ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤੱਕ ਪਹੁੰਚਿਆ ਹੋਇਆ ਅਤੇ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਦੇ ਖੰਭ ਤੱਕ ਪਹੁੰਚਿਆ ਹੋਇਆ ਸੀ।

12ਅਤੇ ਦੂਸਰੀ ਕਰੂਬੀ ਦਾ ਇੱਕ ਖੰਭ ਪੰਜ ਹੱਥ ਲੰਮਾ ਭਵਨ ਦੀ ਕੰਧ ਤਾਈਂ ਪਹੁੰਚਿਆ ਹੋਇਆ ਅਰ ਦੂਜਾ ਖੰਭ ਪੰਜ ਹੱਥ ਦਾ ਦੂਜੇ ਕਰੂਬੀ ਤੇ ਖੰਭ ਨਾਲ ਜੁੜਿਆ ਹੋਇਆ ਸੀ।

13ਇਨ੍ਹਾਂ ਕਰੂਬੀਆਂ ਦੇ ਖੰਭ ਵੀਹ ਹੱਥ ਫੈਲੇ ਹੋਏ ਸਨ ਅਤੇ ਉਹ ਆਪਣੇ-ਆਪਣੇ ਪੈਰਾਂ ਉੱਤੇ ਖਲੋਤੇ ਸਨ ਅਰ ਉਹਨਾਂ ਦੇ ਮੂੰਹ ਅੰਦਰਵਾਰ ਨੂੰ ਸਨ।

14ਅਤੇ ਉਸ ਨੇ ਪਰਦਾ ਨੀਲੇ, ਬੈਂਗਣੀ, ਲਾਲ ਰੰਗ ਮਹੀਨ ਕਤਾਨ ਦੇ ਕੱਪੜੇ ਦਾ ਬਣਾਇਆ ਅਤੇ ਉਸ ਦੇ ਉੱਤੇ ਕਰੂਬੀ ਫ਼ਰਿਸ਼ਤੇ ਦੀ ਕਢਾਈ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.