2 ਇਤਿਹਾਸ 30

ਯਹੂਦਾਹ ਵਿੱਚ ਵੀ ਪਰਮੇਸ਼ਵਰ ਦਾ ਹੱਥ ਲੋਕਾਂ ਉੱਤੇ ਸੀ ਤਾਂ ਜੋ ਉਹਨਾਂ ਨੂੰ ਮਨ ਦੀ ਏਕਤਾ ਪ੍ਰਦਾਨ ਕੀਤੀ ਜਾ ਸਕੇ ਤਾਂ ਜੋ ਰਾਜੇ ਅਤੇ ਉਸਦੇ ਅਧਿਕਾਰੀਆਂ ਨੇ ਯਾਹਵੇਹ ਦੇ ਬਚਨ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਹੋਵੇ।

2 Chronicles 30:12 (UKJV) Also in Judah the hand of God was to give them one heart to do the commandment of the king and of the princes, by the word of the LORD.

10ਸੰਦੇਸ਼ਵਾਹਕ ਇਫ਼ਰਾਈਮ ਅਤੇ ਮਨੱਸ਼ੇਹ ਵਿੱਚ ਜ਼ਬੂਲੁਨ ਤੱਕ ਕਸਬੇ-ਸ਼ਹਿਰ ਜਾਂਦੇ ਸਨ, ਪਰ ਲੋਕ ਉਹਨਾਂ ਦਾ ਮਜ਼ਾਕ ਉਡਾਉਂਦੇ ਸਨ।

11ਫਿਰ ਵੀ, ਆਸ਼ੇਰ, ਮਨੱਸ਼ੇਹ ਅਤੇ ਜ਼ਬੂਲੁਨ ਵਿੱਚੋਂ ਕੁਝ ਨੇ ਆਪਣੇ ਆਪ ਨੂੰ ਨਿਮਰ ਬਣਾਇਆ ਅਤੇ ਯੇਰੂਸ਼ਲੇਮ ਨੂੰ ਚਲੇ ਗਏ।

12ਯਹੂਦਾਹ ਵਿੱਚ ਵੀ ਪਰਮੇਸ਼ਵਰ ਦਾ ਹੱਥ ਲੋਕਾਂ ਉੱਤੇ ਸੀ ਤਾਂ ਜੋ ਉਹਨਾਂ ਨੂੰ ਮਨ ਦੀ ਏਕਤਾ ਪ੍ਰਦਾਨ ਕੀਤੀ ਜਾ ਸਕੇ ਤਾਂ ਜੋ ਰਾਜੇ ਅਤੇ ਉਸਦੇ ਅਧਿਕਾਰੀਆਂ ਨੇ ਯਾਹਵੇਹ ਦੇ ਬਚਨ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਹੋਵੇ।

13ਦੂਜੇ ਮਹੀਨੇ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਉਣ ਲਈ ਲੋਕਾਂ ਦੀ ਇੱਕ ਬਹੁਤ ਵੱਡੀ ਭੀੜ ਯੇਰੂਸ਼ਲੇਮ ਵਿੱਚ ਇਕੱਠੀ ਹੋਈ।

14ਉਹਨਾਂ ਨੇ ਯੇਰੂਸ਼ਲੇਮ ਦੀਆਂ ਜਗਵੇਦੀਆਂ ਨੂੰ ਹਟਾ ਦਿੱਤਾ ਅਤੇ ਧੂਪ ਦੀਆਂ ਜਗਵੇਦੀਆਂ ਨੂੰ ਸਾਫ਼ ਕਰਕੇ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.