2 ਇਤਿਹਾਸ 30

ਦੂਜੇ ਮਹੀਨੇ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਉਣ ਲਈ ਲੋਕਾਂ ਦੀ ਇੱਕ ਬਹੁਤ ਵੱਡੀ ਭੀੜ ਯੇਰੂਸ਼ਲੇਮ ਵਿੱਚ ਇਕੱਠੀ ਹੋਈ।

2 Chronicles 30:13 (UKJV) And there assembled at Jerusalem much people to keep the feast of unleavened bread in the second month, a very great congregation.

11ਫਿਰ ਵੀ, ਆਸ਼ੇਰ, ਮਨੱਸ਼ੇਹ ਅਤੇ ਜ਼ਬੂਲੁਨ ਵਿੱਚੋਂ ਕੁਝ ਨੇ ਆਪਣੇ ਆਪ ਨੂੰ ਨਿਮਰ ਬਣਾਇਆ ਅਤੇ ਯੇਰੂਸ਼ਲੇਮ ਨੂੰ ਚਲੇ ਗਏ।

12ਯਹੂਦਾਹ ਵਿੱਚ ਵੀ ਪਰਮੇਸ਼ਵਰ ਦਾ ਹੱਥ ਲੋਕਾਂ ਉੱਤੇ ਸੀ ਤਾਂ ਜੋ ਉਹਨਾਂ ਨੂੰ ਮਨ ਦੀ ਏਕਤਾ ਪ੍ਰਦਾਨ ਕੀਤੀ ਜਾ ਸਕੇ ਤਾਂ ਜੋ ਰਾਜੇ ਅਤੇ ਉਸਦੇ ਅਧਿਕਾਰੀਆਂ ਨੇ ਯਾਹਵੇਹ ਦੇ ਬਚਨ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਹੋਵੇ।

13ਦੂਜੇ ਮਹੀਨੇ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਉਣ ਲਈ ਲੋਕਾਂ ਦੀ ਇੱਕ ਬਹੁਤ ਵੱਡੀ ਭੀੜ ਯੇਰੂਸ਼ਲੇਮ ਵਿੱਚ ਇਕੱਠੀ ਹੋਈ।

14ਉਹਨਾਂ ਨੇ ਯੇਰੂਸ਼ਲੇਮ ਦੀਆਂ ਜਗਵੇਦੀਆਂ ਨੂੰ ਹਟਾ ਦਿੱਤਾ ਅਤੇ ਧੂਪ ਦੀਆਂ ਜਗਵੇਦੀਆਂ ਨੂੰ ਸਾਫ਼ ਕਰਕੇ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

15ਉਹਨਾਂ ਨੇ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਾਹ ਦੇ ਲੇਲੇ ਨੂੰ ਵੱਢਿਆ। ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਾ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਾਹਵੇਹ ਦੇ ਭਵਨ ਵਿੱਚ ਹੋਮ ਦੀਆਂ ਭੇਟਾਂ ਲੈ ਕੇ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.