2 ਇਤਿਹਾਸ 30

ਉਹਨਾਂ ਨੇ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਾਹ ਦੇ ਲੇਲੇ ਨੂੰ ਵੱਢਿਆ। ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਾ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਾਹਵੇਹ ਦੇ ਭਵਨ ਵਿੱਚ ਹੋਮ ਦੀਆਂ ਭੇਟਾਂ ਲੈ ਕੇ ਆਏ।

2 Chronicles 30:15 (UKJV) Then they killed the passover on the fourteenth day of the second month: and the priests and the Levites were ashamed, and sanctified themselves, and brought in the burnt offerings into the house of the LORD.

13ਦੂਜੇ ਮਹੀਨੇ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਉਣ ਲਈ ਲੋਕਾਂ ਦੀ ਇੱਕ ਬਹੁਤ ਵੱਡੀ ਭੀੜ ਯੇਰੂਸ਼ਲੇਮ ਵਿੱਚ ਇਕੱਠੀ ਹੋਈ।

14ਉਹਨਾਂ ਨੇ ਯੇਰੂਸ਼ਲੇਮ ਦੀਆਂ ਜਗਵੇਦੀਆਂ ਨੂੰ ਹਟਾ ਦਿੱਤਾ ਅਤੇ ਧੂਪ ਦੀਆਂ ਜਗਵੇਦੀਆਂ ਨੂੰ ਸਾਫ਼ ਕਰਕੇ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

15ਉਹਨਾਂ ਨੇ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਾਹ ਦੇ ਲੇਲੇ ਨੂੰ ਵੱਢਿਆ। ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਾ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਾਹਵੇਹ ਦੇ ਭਵਨ ਵਿੱਚ ਹੋਮ ਦੀਆਂ ਭੇਟਾਂ ਲੈ ਕੇ ਆਏ।

16ਫਿਰ ਉਹਨਾਂ ਨੇ ਪਰਮੇਸ਼ਵਰ ਦੇ ਮਨੁੱਖ ਮੋਸ਼ੇਹ ਦੀ ਬਿਵਸਥਾ ਵਿੱਚ ਦਰਸਾਏ ਅਨੁਸਾਰ ਆਪਣਾ ਨਿਯਮਿਤ ਅਹੁਦਾ ਸੰਭਾਲ ਲਿਆ। ਜਾਜਕਾਂ ਨੇ ਲੇਵੀਆਂ ਦੁਆਰਾ ਉਹਨਾਂ ਨੂੰ ਦਿੱਤਾ ਲਹੂ ਜਗਵੇਦੀ ਉੱਤੇ ਛਿੜਕਿਆ।

17ਕਿਉਂਕਿ ਭੀੜ ਵਿੱਚ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ, ਇਸ ਲਈ ਲੇਵੀਆਂ ਨੂੰ ਉਹਨਾਂ ਸਾਰਿਆਂ ਲਈ ਪਸਾਹ ਦੇ ਲੇਲਿਆਂ ਨੂੰ ਮਾਰਨਾ ਪਿਆ ਜੋ ਰਸਮੀ ਤੌਰ ਤੇ ਸ਼ੁੱਧ ਨਹੀਂ ਸਨ ਅਤੇ ਆਪਣੇ ਲੇਲੇ ਨੂੰ ਯਾਹਵੇਹ ਲਈ ਪਵਿੱਤਰ ਨਹੀਂ ਕਰ ਸਕਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.