2 ਇਤਿਹਾਸ 30

ਫਿਰ ਉਹਨਾਂ ਨੇ ਪਰਮੇਸ਼ਵਰ ਦੇ ਮਨੁੱਖ ਮੋਸ਼ੇਹ ਦੀ ਬਿਵਸਥਾ ਵਿੱਚ ਦਰਸਾਏ ਅਨੁਸਾਰ ਆਪਣਾ ਨਿਯਮਿਤ ਅਹੁਦਾ ਸੰਭਾਲ ਲਿਆ। ਜਾਜਕਾਂ ਨੇ ਲੇਵੀਆਂ ਦੁਆਰਾ ਉਹਨਾਂ ਨੂੰ ਦਿੱਤਾ ਲਹੂ ਜਗਵੇਦੀ ਉੱਤੇ ਛਿੜਕਿਆ।

2 Chronicles 30:16 (UKJV) And they stood in their place after their manner, according to the law of Moses the man of God: the priests sprinkled the blood, which they received of the hand of the Levites.

14ਉਹਨਾਂ ਨੇ ਯੇਰੂਸ਼ਲੇਮ ਦੀਆਂ ਜਗਵੇਦੀਆਂ ਨੂੰ ਹਟਾ ਦਿੱਤਾ ਅਤੇ ਧੂਪ ਦੀਆਂ ਜਗਵੇਦੀਆਂ ਨੂੰ ਸਾਫ਼ ਕਰਕੇ ਕਿਦਰੋਨ ਘਾਟੀ ਵਿੱਚ ਸੁੱਟ ਦਿੱਤਾ।

15ਉਹਨਾਂ ਨੇ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਪਸਾਹ ਦੇ ਲੇਲੇ ਨੂੰ ਵੱਢਿਆ। ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਾ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਾਹਵੇਹ ਦੇ ਭਵਨ ਵਿੱਚ ਹੋਮ ਦੀਆਂ ਭੇਟਾਂ ਲੈ ਕੇ ਆਏ।

16ਫਿਰ ਉਹਨਾਂ ਨੇ ਪਰਮੇਸ਼ਵਰ ਦੇ ਮਨੁੱਖ ਮੋਸ਼ੇਹ ਦੀ ਬਿਵਸਥਾ ਵਿੱਚ ਦਰਸਾਏ ਅਨੁਸਾਰ ਆਪਣਾ ਨਿਯਮਿਤ ਅਹੁਦਾ ਸੰਭਾਲ ਲਿਆ। ਜਾਜਕਾਂ ਨੇ ਲੇਵੀਆਂ ਦੁਆਰਾ ਉਹਨਾਂ ਨੂੰ ਦਿੱਤਾ ਲਹੂ ਜਗਵੇਦੀ ਉੱਤੇ ਛਿੜਕਿਆ।

17ਕਿਉਂਕਿ ਭੀੜ ਵਿੱਚ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ, ਇਸ ਲਈ ਲੇਵੀਆਂ ਨੂੰ ਉਹਨਾਂ ਸਾਰਿਆਂ ਲਈ ਪਸਾਹ ਦੇ ਲੇਲਿਆਂ ਨੂੰ ਮਾਰਨਾ ਪਿਆ ਜੋ ਰਸਮੀ ਤੌਰ ਤੇ ਸ਼ੁੱਧ ਨਹੀਂ ਸਨ ਅਤੇ ਆਪਣੇ ਲੇਲੇ ਨੂੰ ਯਾਹਵੇਹ ਲਈ ਪਵਿੱਤਰ ਨਹੀਂ ਕਰ ਸਕਦੇ ਸਨ।

18ਭਾਵੇਂ ਇਫ਼ਰਾਈਮ, ਮਨੱਸ਼ੇਹ, ਯਿੱਸਾਕਾਰ ਅਤੇ ਜ਼ਬੂਲੁਨ ਤੋਂ ਆਏ ਬਹੁਤਿਆਂ ਨੇ ਆਪਣੇ ਆਪ ਨੂੰ ਸ਼ੁੱਧ ਨਹੀਂ ਕੀਤਾ ਸੀ, ਤਾਂ ਵੀ ਉਹਨਾਂ ਨੇ ਪਸਾਹ ਦਾ ਭੋਜਨ ਖਾਧਾ ਜੋ ਲਿਖਿਆ ਹੋਇਆ ਸੀ। ਪਰ ਹਿਜ਼ਕੀਯਾਹ ਨੇ ਉਹਨਾਂ ਲਈ ਪ੍ਰਾਰਥਨਾ ਕੀਤੀ ਅਤੇ ਕਿਹਾ, “ਯਾਹਵੇਹ, ਜੋ ਭਲਾ ਹੈ, ਹਰ ਉਸ ਵਿਅਕਤੀ ਨੂੰ ਮਾਫ਼ ਕਰੇ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.