2 ਇਤਿਹਾਸ 30

ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਸਭਾ ਲਈ ਇੱਕ ਹਜ਼ਾਰ ਬਲਦ ਅਤੇ ਸੱਤ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ ਅਤੇ ਅਧਿਕਾਰੀਆਂ ਨੇ ਉਹਨਾਂ ਨੂੰ ਇੱਕ ਹਜ਼ਾਰ ਬਲਦ ਅਤੇ ਦਸ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ। ਬਹੁਤ ਸਾਰੇ ਪੁਜਾਰੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ।

2 Chronicles 30:24 (UKJV) For Hezekiah king of Judah did give to the congregation a thousand bullocks and seven thousand sheep; and the princes gave to the congregation a thousand bullocks and ten thousand sheep: and a great number of priests sanctified themselves.

22ਹਿਜ਼ਕੀਯਾਹ ਨੇ ਸਾਰੇ ਲੇਵੀਆਂ ਨੂੰ ਹੌਸਲਾ ਦਿੱਤਾ, ਜਿਨ੍ਹਾਂ ਨੇ ਯਾਹਵੇਹ ਦੀ ਸੇਵਾ ਬਾਰੇ ਚੰਗੀ ਸਮਝ ਦਿਖਾਈ। ਸੱਤਾਂ ਦਿਨਾਂ ਤੱਕ ਉਹਨਾਂ ਨੇ ਆਪਣਾ ਦਿੱਤਾ ਹੋਇਆ ਹਿੱਸਾ ਖਾਧਾ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੀ ਉਸਤਤ ਕੀਤੀ।

23ਸਾਰੀ ਸਭਾ ਫਿਰ ਸੱਤ ਦਿਨ ਹੋਰ ਤਿਉਹਾਰ ਮਨਾਉਣ ਲਈ ਸਹਿਮਤ ਹੋ ਗਈ ਅਤੇ ਇਸ ਲਈ ਉਹਨਾਂ ਨੇ ਹੋਰ ਸੱਤ ਦਿਨ ਖੁਸ਼ੀ ਨਾਲ ਮਨਾਇਆ।

24ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਸਭਾ ਲਈ ਇੱਕ ਹਜ਼ਾਰ ਬਲਦ ਅਤੇ ਸੱਤ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ ਅਤੇ ਅਧਿਕਾਰੀਆਂ ਨੇ ਉਹਨਾਂ ਨੂੰ ਇੱਕ ਹਜ਼ਾਰ ਬਲਦ ਅਤੇ ਦਸ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ। ਬਹੁਤ ਸਾਰੇ ਪੁਜਾਰੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ।

25ਯਹੂਦਾਹ ਦੀ ਸਾਰੀ ਸਭਾ, ਜਾਜਕਾਂ, ਲੇਵੀਆਂ ਅਤੇ ਇਸਰਾਏਲ ਤੋਂ ਆਏ ਸਾਰੇ ਲੋਕਾਂ ਸਮੇਤ, ਇਸਰਾਏਲ ਤੋਂ ਆਏ ਵਿਦੇਸ਼ੀ ਅਤੇ ਯਹੂਦਾਹ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਅਨੰਦ ਕੀਤਾ।

26ਯੇਰੂਸ਼ਲੇਮ ਵਿੱਚ ਬਹੁਤ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਦੇ ਦਿਨਾਂ ਤੋਂ ਯੇਰੂਸ਼ਲੇਮ ਵਿੱਚ ਅਜਿਹਾ ਕੁਝ ਨਹੀਂ ਸੀ ਹੋਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.