2 ਇਤਿਹਾਸ 30

ਯਹੂਦਾਹ ਦੀ ਸਾਰੀ ਸਭਾ, ਜਾਜਕਾਂ, ਲੇਵੀਆਂ ਅਤੇ ਇਸਰਾਏਲ ਤੋਂ ਆਏ ਸਾਰੇ ਲੋਕਾਂ ਸਮੇਤ, ਇਸਰਾਏਲ ਤੋਂ ਆਏ ਵਿਦੇਸ਼ੀ ਅਤੇ ਯਹੂਦਾਹ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਅਨੰਦ ਕੀਤਾ।

2 Chronicles 30:25 (UKJV) And all the congregation of Judah, with the priests and the Levites, and all the congregation that came out of Israel, and the strangers that came out of the land of Israel, and that dwelt in Judah, rejoiced.

23ਸਾਰੀ ਸਭਾ ਫਿਰ ਸੱਤ ਦਿਨ ਹੋਰ ਤਿਉਹਾਰ ਮਨਾਉਣ ਲਈ ਸਹਿਮਤ ਹੋ ਗਈ ਅਤੇ ਇਸ ਲਈ ਉਹਨਾਂ ਨੇ ਹੋਰ ਸੱਤ ਦਿਨ ਖੁਸ਼ੀ ਨਾਲ ਮਨਾਇਆ।

24ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਸਭਾ ਲਈ ਇੱਕ ਹਜ਼ਾਰ ਬਲਦ ਅਤੇ ਸੱਤ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ ਅਤੇ ਅਧਿਕਾਰੀਆਂ ਨੇ ਉਹਨਾਂ ਨੂੰ ਇੱਕ ਹਜ਼ਾਰ ਬਲਦ ਅਤੇ ਦਸ ਹਜ਼ਾਰ ਭੇਡਾਂ ਅਤੇ ਬੱਕਰੀਆਂ ਦਿੱਤੀਆਂ। ਬਹੁਤ ਸਾਰੇ ਪੁਜਾਰੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ।

25ਯਹੂਦਾਹ ਦੀ ਸਾਰੀ ਸਭਾ, ਜਾਜਕਾਂ, ਲੇਵੀਆਂ ਅਤੇ ਇਸਰਾਏਲ ਤੋਂ ਆਏ ਸਾਰੇ ਲੋਕਾਂ ਸਮੇਤ, ਇਸਰਾਏਲ ਤੋਂ ਆਏ ਵਿਦੇਸ਼ੀ ਅਤੇ ਯਹੂਦਾਹ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਅਨੰਦ ਕੀਤਾ।

26ਯੇਰੂਸ਼ਲੇਮ ਵਿੱਚ ਬਹੁਤ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਦੇ ਦਿਨਾਂ ਤੋਂ ਯੇਰੂਸ਼ਲੇਮ ਵਿੱਚ ਅਜਿਹਾ ਕੁਝ ਨਹੀਂ ਸੀ ਹੋਇਆ।

27ਜਾਜਕ ਅਤੇ ਲੇਵੀ ਲੋਕਾਂ ਨੂੰ ਅਸੀਸ ਦੇਣ ਲਈ ਖੜ੍ਹੇ ਹੋਏ, ਅਤੇ ਪਰਮੇਸ਼ਵਰ ਨੇ ਉਹਨਾਂ ਦੀ ਪ੍ਰਾਰਥਨਾ ਸੁਣੀ, ਕਿਉਂਕਿ ਉਹਨਾਂ ਦੀਆਂ ਦੀ ਪ੍ਰਾਰਥਨਾ ਉਸਦੇ ਪਵਿੱਤਰ ਨਿਵਾਸ ਸਥਾਨ ਤੋਂ ਸਵਰਗ ਤੱਕ ਪਹੁੰਚ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.