25ਯਹੂਦਾਹ ਦੀ ਸਾਰੀ ਸਭਾ, ਜਾਜਕਾਂ, ਲੇਵੀਆਂ ਅਤੇ ਇਸਰਾਏਲ ਤੋਂ ਆਏ ਸਾਰੇ ਲੋਕਾਂ ਸਮੇਤ, ਇਸਰਾਏਲ ਤੋਂ ਆਏ ਵਿਦੇਸ਼ੀ ਅਤੇ ਯਹੂਦਾਹ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਅਨੰਦ ਕੀਤਾ।
26ਯੇਰੂਸ਼ਲੇਮ ਵਿੱਚ ਬਹੁਤ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਦੇ ਦਿਨਾਂ ਤੋਂ ਯੇਰੂਸ਼ਲੇਮ ਵਿੱਚ ਅਜਿਹਾ ਕੁਝ ਨਹੀਂ ਸੀ ਹੋਇਆ।
27ਜਾਜਕ ਅਤੇ ਲੇਵੀ ਲੋਕਾਂ ਨੂੰ ਅਸੀਸ ਦੇਣ ਲਈ ਖੜ੍ਹੇ ਹੋਏ, ਅਤੇ ਪਰਮੇਸ਼ਵਰ ਨੇ ਉਹਨਾਂ ਦੀ ਪ੍ਰਾਰਥਨਾ ਸੁਣੀ, ਕਿਉਂਕਿ ਉਹਨਾਂ ਦੀਆਂ ਦੀ ਪ੍ਰਾਰਥਨਾ ਉਸਦੇ ਪਵਿੱਤਰ ਨਿਵਾਸ ਸਥਾਨ ਤੋਂ ਸਵਰਗ ਤੱਕ ਪਹੁੰਚ ਗਈ।