2 ਇਤਿਹਾਸ 30

ਉਹ ਉਸ ਵੇਲੇ ਉਸ ਨੂੰ ਮਨਾ ਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯੇਰੂਸ਼ਲੇਮ ਵਿੱਚ ਇਕੱਠੇ ਨਹੀਂ ਹੋਏ ਸਨ।

2 Chronicles 30:3 (UKJV) For they could not keep it at that time, because the priests had not sanctified themselves sufficiently, neither had the people gathered themselves together to Jerusalem.

1ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ ਅਤੇ ਇਫ਼ਰਾਈਮ ਅਤੇ ਮਨੱਸ਼ੇਹ ਨੂੰ ਵੀ ਚਿੱਠੀਆਂ ਲਿਖੀਆਂ, ਉਹਨਾਂ ਨੂੰ ਯੇਰੂਸ਼ਲੇਮ ਵਿੱਚ ਯਾਹਵੇਹ ਦੇ ਭਵਨ ਵਿੱਚ ਆਉਣ ਦਾ ਸੱਦਾ ਦਿੱਤਾ ਅਤੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਲਈ ਪਸਾਹ ਮਨਾਉਣ ਦਾ ਸੱਦਾ ਦਿੱਤਾ।

2ਪਾਤਸ਼ਾਹ ਅਤੇ ਉਸਦੇ ਅਧਿਕਾਰੀਆਂ ਅਤੇ ਯੇਰੂਸ਼ਲੇਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਪਸਾਹ ਮਨਾਉਣ ਦਾ ਫ਼ੈਸਲਾ ਕੀਤਾ।

3ਉਹ ਉਸ ਵੇਲੇ ਉਸ ਨੂੰ ਮਨਾ ਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯੇਰੂਸ਼ਲੇਮ ਵਿੱਚ ਇਕੱਠੇ ਨਹੀਂ ਹੋਏ ਸਨ।

4ਇਹ ਯੋਜਨਾ ਰਾਜੇ ਅਤੇ ਸਾਰੀ ਸਭਾ ਨੂੰ ਸਹੀ ਜਾਪਦੀ ਸੀ।

5ਸੋ ਉਹਨਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬੇਰਸ਼ੇਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯੇਰੂਸ਼ਲੇਮ ਵਿੱਚ ਆ ਕੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਹਨਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.