2 ਇਤਿਹਾਸ 30

ਸੋ ਉਹਨਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬੇਰਸ਼ੇਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯੇਰੂਸ਼ਲੇਮ ਵਿੱਚ ਆ ਕੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਹਨਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ।

2 Chronicles 30:5 (UKJV) So they established a decree to make proclamation throughout all Israel, from Beersheba even to Dan, that they should come to keep the passover unto the LORD God of Israel at Jerusalem: for they had not done it of a long time in such sort as it was written.

3ਉਹ ਉਸ ਵੇਲੇ ਉਸ ਨੂੰ ਮਨਾ ਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫ਼ੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯੇਰੂਸ਼ਲੇਮ ਵਿੱਚ ਇਕੱਠੇ ਨਹੀਂ ਹੋਏ ਸਨ।

4ਇਹ ਯੋਜਨਾ ਰਾਜੇ ਅਤੇ ਸਾਰੀ ਸਭਾ ਨੂੰ ਸਹੀ ਜਾਪਦੀ ਸੀ।

5ਸੋ ਉਹਨਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬੇਰਸ਼ੇਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯੇਰੂਸ਼ਲੇਮ ਵਿੱਚ ਆ ਕੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਹਨਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ।

6ਰਾਜੇ ਦੇ ਹੁਕਮ ਤੇ, ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਚਿੱਠੀਆਂ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਭੇਜੇ ਗਏ, ਜਿਨ੍ਹਾਂ ਵਿੱਚ ਲਿਖਿਆ ਸੀ: “ਇਸਰਾਏਲ ਦੇ ਲੋਕੋ, ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਯਾਹਵੇਹ ਵੱਲ ਵਾਪਸ ਜਾਓ, ਤਾਂ ਜੋ ਉਹ ਤੁਹਾਡੇ ਕੋਲ ਜਿਹੜੇ ਬਚੇ ਹੋਏ ਹਨ, ਜਿਹੜੇ ਅੱਸ਼ੂਰ ਦੇ ਰਾਜਿਆਂ ਦੇ ਹੱਥੋਂ ਬਚ ਗਏ ਹਨ ਵਾਪਸ ਆ ਜਾਵੇ।

7ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.