5ਸੋ ਉਹਨਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬੇਰਸ਼ੇਬਾ ਤੋਂ ਦਾਨ ਤੀਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯੇਰੂਸ਼ਲੇਮ ਵਿੱਚ ਆ ਕੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਹਨਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ।
6ਰਾਜੇ ਦੇ ਹੁਕਮ ਤੇ, ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਚਿੱਠੀਆਂ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਭੇਜੇ ਗਏ, ਜਿਨ੍ਹਾਂ ਵਿੱਚ ਲਿਖਿਆ ਸੀ: “ਇਸਰਾਏਲ ਦੇ ਲੋਕੋ, ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਯਾਹਵੇਹ ਵੱਲ ਵਾਪਸ ਜਾਓ, ਤਾਂ ਜੋ ਉਹ ਤੁਹਾਡੇ ਕੋਲ ਜਿਹੜੇ ਬਚੇ ਹੋਏ ਹਨ, ਜਿਹੜੇ ਅੱਸ਼ੂਰ ਦੇ ਰਾਜਿਆਂ ਦੇ ਹੱਥੋਂ ਬਚ ਗਏ ਹਨ ਵਾਪਸ ਆ ਜਾਵੇ।
7ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ।
8ਹੱਠੀਏ ਨਾ ਬਣੋ, ਜਿਵੇਂ ਤੁਹਾਡੇ ਪੁਰਖੇ ਸਨ ਸਗੋਂ ਯਾਹਵੇਹ ਦੇ ਅਧੀਨ ਹੋ ਜਾਓ। ਉਸ ਦੀ ਸ਼ਰਨ ਵਿੱਚ ਆਓ, ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ। ਆਪਣੇ ਪਰਮੇਸ਼ਵਰ ਦੀ ਸੇਵਾ ਕਰੋ, ਤਾਂ ਜੋ ਉਸਦਾ ਭਿਆਨਕ ਕ੍ਰੋਧ ਤੁਹਾਡੇ ਤੋਂ ਹਟ ਜਾਵੇ।
9ਜੇ ਤੁਸੀਂ ਯਾਹਵੇਹ ਵੱਲ ਵਾਪਸ ਆਉਂਦੇ ਹੋ, ਤਾਂ ਤੁਹਾਡੇ ਸਾਥੀ ਇਸਰਾਏਲੀ ਅਤੇ ਤੁਹਾਡੇ ਬੱਚਿਆਂ ਨੂੰ ਉਹਨਾਂ ਦੇ ਗ਼ੁਲਾਮਾਂ ਦੁਆਰਾ ਤਰਸ ਕੀਤਾ ਜਾਵੇਗਾ ਅਤੇ ਉਹ ਇਸ ਧਰਤੀ ਉੱਤੇ ਵਾਪਸ ਆ ਜਾਣਗੇ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਮਿਹਰਬਾਨ ਅਤੇ ਦਿਆਲੂ ਹੈ। ਜੇਕਰ ਤੁਸੀਂ ਉਸ ਵੱਲ ਮੁੜਦੇ ਹੋ ਤਾਂ ਉਹ ਤੁਹਾਡੇ ਤੋਂ ਮੂੰਹ ਨਹੀਂ ਮੋੜੇਗਾ।”