2 ਇਤਿਹਾਸ 30

ਹੱਠੀਏ ਨਾ ਬਣੋ, ਜਿਵੇਂ ਤੁਹਾਡੇ ਪੁਰਖੇ ਸਨ ਸਗੋਂ ਯਾਹਵੇਹ ਦੇ ਅਧੀਨ ਹੋ ਜਾਓ। ਉਸ ਦੀ ਸ਼ਰਨ ਵਿੱਚ ਆਓ, ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ। ਆਪਣੇ ਪਰਮੇਸ਼ਵਰ ਦੀ ਸੇਵਾ ਕਰੋ, ਤਾਂ ਜੋ ਉਸਦਾ ਭਿਆਨਕ ਕ੍ਰੋਧ ਤੁਹਾਡੇ ਤੋਂ ਹਟ ਜਾਵੇ।

2 Chronicles 30:8 (UKJV) Now be all of you not stubborn, as your fathers were, but yield yourselves unto the LORD, and enter into his sanctuary, which he has sanctified for ever: and serve the LORD your God, that the fierceness of his wrath may turn away from you.

6ਰਾਜੇ ਦੇ ਹੁਕਮ ਤੇ, ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਚਿੱਠੀਆਂ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਭੇਜੇ ਗਏ, ਜਿਨ੍ਹਾਂ ਵਿੱਚ ਲਿਖਿਆ ਸੀ: “ਇਸਰਾਏਲ ਦੇ ਲੋਕੋ, ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਯਾਹਵੇਹ ਵੱਲ ਵਾਪਸ ਜਾਓ, ਤਾਂ ਜੋ ਉਹ ਤੁਹਾਡੇ ਕੋਲ ਜਿਹੜੇ ਬਚੇ ਹੋਏ ਹਨ, ਜਿਹੜੇ ਅੱਸ਼ੂਰ ਦੇ ਰਾਜਿਆਂ ਦੇ ਹੱਥੋਂ ਬਚ ਗਏ ਹਨ ਵਾਪਸ ਆ ਜਾਵੇ।

7ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ।

8ਹੱਠੀਏ ਨਾ ਬਣੋ, ਜਿਵੇਂ ਤੁਹਾਡੇ ਪੁਰਖੇ ਸਨ ਸਗੋਂ ਯਾਹਵੇਹ ਦੇ ਅਧੀਨ ਹੋ ਜਾਓ। ਉਸ ਦੀ ਸ਼ਰਨ ਵਿੱਚ ਆਓ, ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ। ਆਪਣੇ ਪਰਮੇਸ਼ਵਰ ਦੀ ਸੇਵਾ ਕਰੋ, ਤਾਂ ਜੋ ਉਸਦਾ ਭਿਆਨਕ ਕ੍ਰੋਧ ਤੁਹਾਡੇ ਤੋਂ ਹਟ ਜਾਵੇ।

9ਜੇ ਤੁਸੀਂ ਯਾਹਵੇਹ ਵੱਲ ਵਾਪਸ ਆਉਂਦੇ ਹੋ, ਤਾਂ ਤੁਹਾਡੇ ਸਾਥੀ ਇਸਰਾਏਲੀ ਅਤੇ ਤੁਹਾਡੇ ਬੱਚਿਆਂ ਨੂੰ ਉਹਨਾਂ ਦੇ ਗ਼ੁਲਾਮਾਂ ਦੁਆਰਾ ਤਰਸ ਕੀਤਾ ਜਾਵੇਗਾ ਅਤੇ ਉਹ ਇਸ ਧਰਤੀ ਉੱਤੇ ਵਾਪਸ ਆ ਜਾਣਗੇ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਮਿਹਰਬਾਨ ਅਤੇ ਦਿਆਲੂ ਹੈ। ਜੇਕਰ ਤੁਸੀਂ ਉਸ ਵੱਲ ਮੁੜਦੇ ਹੋ ਤਾਂ ਉਹ ਤੁਹਾਡੇ ਤੋਂ ਮੂੰਹ ਨਹੀਂ ਮੋੜੇਗਾ।”

10ਸੰਦੇਸ਼ਵਾਹਕ ਇਫ਼ਰਾਈਮ ਅਤੇ ਮਨੱਸ਼ੇਹ ਵਿੱਚ ਜ਼ਬੂਲੁਨ ਤੱਕ ਕਸਬੇ-ਸ਼ਹਿਰ ਜਾਂਦੇ ਸਨ, ਪਰ ਲੋਕ ਉਹਨਾਂ ਦਾ ਮਜ਼ਾਕ ਉਡਾਉਂਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.