2 ਇਤਿਹਾਸ 30

ਜੇ ਤੁਸੀਂ ਯਾਹਵੇਹ ਵੱਲ ਵਾਪਸ ਆਉਂਦੇ ਹੋ, ਤਾਂ ਤੁਹਾਡੇ ਸਾਥੀ ਇਸਰਾਏਲੀ ਅਤੇ ਤੁਹਾਡੇ ਬੱਚਿਆਂ ਨੂੰ ਉਹਨਾਂ ਦੇ ਗ਼ੁਲਾਮਾਂ ਦੁਆਰਾ ਤਰਸ ਕੀਤਾ ਜਾਵੇਗਾ ਅਤੇ ਉਹ ਇਸ ਧਰਤੀ ਉੱਤੇ ਵਾਪਸ ਆ ਜਾਣਗੇ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਮਿਹਰਬਾਨ ਅਤੇ ਦਿਆਲੂ ਹੈ। ਜੇਕਰ ਤੁਸੀਂ ਉਸ ਵੱਲ ਮੁੜਦੇ ਹੋ ਤਾਂ ਉਹ ਤੁਹਾਡੇ ਤੋਂ ਮੂੰਹ ਨਹੀਂ ਮੋੜੇਗਾ।”

2 Chronicles 30:9 (UKJV) For if all of you return unto the LORD, your brethren and your children shall find compassion before them that lead them captive, so that they shall come again into this land: for the LORD your God is gracious and merciful, and will not turn away his face from you, if all of you return unto him.

7ਅਤੇ ਤੁਸੀਂ ਆਪਣੇ ਪਿਉ ਦਾਦਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਾਹਵੇਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ਵਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ।

8ਹੱਠੀਏ ਨਾ ਬਣੋ, ਜਿਵੇਂ ਤੁਹਾਡੇ ਪੁਰਖੇ ਸਨ ਸਗੋਂ ਯਾਹਵੇਹ ਦੇ ਅਧੀਨ ਹੋ ਜਾਓ। ਉਸ ਦੀ ਸ਼ਰਨ ਵਿੱਚ ਆਓ, ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ। ਆਪਣੇ ਪਰਮੇਸ਼ਵਰ ਦੀ ਸੇਵਾ ਕਰੋ, ਤਾਂ ਜੋ ਉਸਦਾ ਭਿਆਨਕ ਕ੍ਰੋਧ ਤੁਹਾਡੇ ਤੋਂ ਹਟ ਜਾਵੇ।

9ਜੇ ਤੁਸੀਂ ਯਾਹਵੇਹ ਵੱਲ ਵਾਪਸ ਆਉਂਦੇ ਹੋ, ਤਾਂ ਤੁਹਾਡੇ ਸਾਥੀ ਇਸਰਾਏਲੀ ਅਤੇ ਤੁਹਾਡੇ ਬੱਚਿਆਂ ਨੂੰ ਉਹਨਾਂ ਦੇ ਗ਼ੁਲਾਮਾਂ ਦੁਆਰਾ ਤਰਸ ਕੀਤਾ ਜਾਵੇਗਾ ਅਤੇ ਉਹ ਇਸ ਧਰਤੀ ਉੱਤੇ ਵਾਪਸ ਆ ਜਾਣਗੇ, ਕਿਉਂਕਿ ਯਾਹਵੇਹ ਤੁਹਾਡਾ ਪਰਮੇਸ਼ਵਰ ਮਿਹਰਬਾਨ ਅਤੇ ਦਿਆਲੂ ਹੈ। ਜੇਕਰ ਤੁਸੀਂ ਉਸ ਵੱਲ ਮੁੜਦੇ ਹੋ ਤਾਂ ਉਹ ਤੁਹਾਡੇ ਤੋਂ ਮੂੰਹ ਨਹੀਂ ਮੋੜੇਗਾ।”

10ਸੰਦੇਸ਼ਵਾਹਕ ਇਫ਼ਰਾਈਮ ਅਤੇ ਮਨੱਸ਼ੇਹ ਵਿੱਚ ਜ਼ਬੂਲੁਨ ਤੱਕ ਕਸਬੇ-ਸ਼ਹਿਰ ਜਾਂਦੇ ਸਨ, ਪਰ ਲੋਕ ਉਹਨਾਂ ਦਾ ਮਜ਼ਾਕ ਉਡਾਉਂਦੇ ਸਨ।

11ਫਿਰ ਵੀ, ਆਸ਼ੇਰ, ਮਨੱਸ਼ੇਹ ਅਤੇ ਜ਼ਬੂਲੁਨ ਵਿੱਚੋਂ ਕੁਝ ਨੇ ਆਪਣੇ ਆਪ ਨੂੰ ਨਿਮਰ ਬਣਾਇਆ ਅਤੇ ਯੇਰੂਸ਼ਲੇਮ ਨੂੰ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.