2 ਇਤਿਹਾਸ 31

ਅਤੇ ਯਹੀਏਲ, ਅਜ਼ਜ਼ਯਾਹ, ਨਾਹਾਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਅਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ ਪਾਤਸ਼ਾਹ ਹਿਜ਼ਕੀਯਾਹ ਅਤੇ ਪਰਮੇਸ਼ਵਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਨਨਯਾਹ ਅਤੇ ਉਸ ਦੇ ਭਰਾ ਸ਼ਿਮਈ ਦੇ ਅਧੀਨ ਕਰਮਚਾਰੀ ਸਨ।

2 Chronicles 31:13 (UKJV) And Jehiel, and Azaziah, and Nahath, and Asahel, and Jerimoth, and Jozabad, and Eliel, and Ismachiah, and Mahath, and Benaiah, were overseers under the hand of Cononiah and Shimei his brother, at the commandment of Hezekiah the king, and Azariah the ruler of the house of God.

11ਤਾਂ ਹਿਜ਼ਕੀਯਾਹ ਨੇ ਹੁਕਮ ਦਿੱਤਾ ਕਿ ਯਾਹਵੇਹ ਦੇ ਭਵਨ ਵਿੱਚ ਕੋਠੜੀਆਂ ਬਣਾਈਆਂ ਜਾਣ ਤਾਂ ਉਹਨਾਂ ਨੇ ਕੋਠੜੀਆਂ ਬਣਾਈਆਂ।

12ਫਿਰ ਉਹ ਵਫ਼ਾਦਾਰੀ ਨਾਲ ਯੋਗਦਾਨ, ਦਸਵੰਧ ਅਤੇ ਸਮਰਪਿਤ ਤੋਹਫ਼ੇ ਲੈ ਕੇ ਆਏ। ਕਨਨਯਾਹ ਨਾਮ ਦਾ ਇੱਕ ਲੇਵੀ ਇਨ੍ਹਾਂ ਚੀਜ਼ਾਂ ਦਾ ਨਿਗਾਹਬਾਨ ਸੀ, ਅਤੇ ਉਸਦਾ ਭਰਾ ਸ਼ਿਮਈ ਉਸਦੀ ਸਹਾਇਤਾ ਕਰਦਾ ਸੀ।

13ਅਤੇ ਯਹੀਏਲ, ਅਜ਼ਜ਼ਯਾਹ, ਨਾਹਾਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਅਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ ਪਾਤਸ਼ਾਹ ਹਿਜ਼ਕੀਯਾਹ ਅਤੇ ਪਰਮੇਸ਼ਵਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਨਨਯਾਹ ਅਤੇ ਉਸ ਦੇ ਭਰਾ ਸ਼ਿਮਈ ਦੇ ਅਧੀਨ ਕਰਮਚਾਰੀ ਸਨ।

14ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ਵਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ਵਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਾਹਵੇਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਨੂੰ ਭੇਟਾਂ ਵੰਡ ਸਕੇ।

15ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਨੇ ਪੁਜਾਰੀਆਂ ਦੇ ਕਸਬਿਆਂ ਵਿੱਚ ਵਫ਼ਾਦਾਰੀ ਨਾਲ ਉਸਦੀ ਸਹਾਇਤਾ ਕੀਤੀ, ਆਪਣੇ ਸੰਗੀ ਜਾਜਕਾਂ ਨੂੰ ਉਹਨਾਂ ਦੇ ਭਾਗਾਂ ਅਨੁਸਾਰ, ਬੁੱਢੇ ਅਤੇ ਜਵਾਨ ਇੱਕ ਸਮਾਨ ਵੰਡਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.