2 ਇਤਿਹਾਸ 31

ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਨੇ ਪੁਜਾਰੀਆਂ ਦੇ ਕਸਬਿਆਂ ਵਿੱਚ ਵਫ਼ਾਦਾਰੀ ਨਾਲ ਉਸਦੀ ਸਹਾਇਤਾ ਕੀਤੀ, ਆਪਣੇ ਸੰਗੀ ਜਾਜਕਾਂ ਨੂੰ ਉਹਨਾਂ ਦੇ ਭਾਗਾਂ ਅਨੁਸਾਰ, ਬੁੱਢੇ ਅਤੇ ਜਵਾਨ ਇੱਕ ਸਮਾਨ ਵੰਡਿਆ।

2 Chronicles 31:15 (UKJV) And next him were Eden, and Miniamin, and Jeshua, and Shemaiah, Amariah, and Shecaniah, in the cities of the priests, in their set office, to give to their brethren by courses, as well to the great as to the small:

13ਅਤੇ ਯਹੀਏਲ, ਅਜ਼ਜ਼ਯਾਹ, ਨਾਹਾਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਅਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ ਪਾਤਸ਼ਾਹ ਹਿਜ਼ਕੀਯਾਹ ਅਤੇ ਪਰਮੇਸ਼ਵਰ ਦੇ ਭਵਨ ਦੇ ਹਾਕਮ ਅਜ਼ਰਯਾਹ ਦੇ ਹੁਕਮ ਨਾਲ ਕਨਨਯਾਹ ਅਤੇ ਉਸ ਦੇ ਭਰਾ ਸ਼ਿਮਈ ਦੇ ਅਧੀਨ ਕਰਮਚਾਰੀ ਸਨ।

14ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ਵਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ਵਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਾਹਵੇਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਨੂੰ ਭੇਟਾਂ ਵੰਡ ਸਕੇ।

15ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਨੇ ਪੁਜਾਰੀਆਂ ਦੇ ਕਸਬਿਆਂ ਵਿੱਚ ਵਫ਼ਾਦਾਰੀ ਨਾਲ ਉਸਦੀ ਸਹਾਇਤਾ ਕੀਤੀ, ਆਪਣੇ ਸੰਗੀ ਜਾਜਕਾਂ ਨੂੰ ਉਹਨਾਂ ਦੇ ਭਾਗਾਂ ਅਨੁਸਾਰ, ਬੁੱਢੇ ਅਤੇ ਜਵਾਨ ਇੱਕ ਸਮਾਨ ਵੰਡਿਆ।

16ਅਤੇ ਇਨ੍ਹਾਂ ਤੋਂ ਬਿਨਾ ਉਹਨਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਹਨਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਜਾਂਦੇ ਸਨ।

17ਅਤੇ ਉਹਨਾਂ ਨੇ ਉਹਨਾਂ ਜਾਜਕਾਂ ਨੂੰ ਜੋ ਉਹਨਾਂ ਦੇ ਘਰਾਣਿਆਂ ਦੁਆਰਾ ਵੰਸ਼ਾਵਲੀ ਵਿੱਚ ਦਰਜ ਕੀਤੇ ਗਏ ਸਨ ਅਤੇ ਇਸੇ ਤਰ੍ਹਾਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੇਵੀਆਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਉਹਨਾਂ ਦੇ ਭਾਗਾਂ ਅਨੁਸਾਰ ਵੰਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.