2 ਇਤਿਹਾਸ 31

ਅਤੇ ਇਨ੍ਹਾਂ ਤੋਂ ਬਿਨਾ ਉਹਨਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਹਨਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਜਾਂਦੇ ਸਨ।

2 Chronicles 31:16 (UKJV) Beside their genealogy of males, from three years old and upward, even unto every one that enters into the house of the LORD, his daily portion for their service in their charges according to their courses;

14ਯਿਮਨਾਹ ਦਾ ਪੁੱਤਰ ਕੋਰੇ ਲੇਵੀ ਪਰਮੇਸ਼ਵਰ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਦਰਬਾਨ ਸੀ ਉਹ ਪਰਮੇਸ਼ਵਰ ਦੀਆਂ ਖੁਸ਼ੀ ਦੀਆਂ ਭੇਟਾਂ ਉੱਤੇ ਨਿਯੁਕਤ ਸੀ ਤਾਂ ਜੋ ਉਹ ਯਾਹਵੇਹ ਦੀਆਂ ਚੁੱਕਣ ਦੀਆਂ ਭੇਟਾਂ ਅਤੇ ਅੱਤ ਪਵਿੱਤਰ ਚੀਜ਼ਾਂ ਨੂੰ ਭੇਟਾਂ ਵੰਡ ਸਕੇ।

15ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਨੇ ਪੁਜਾਰੀਆਂ ਦੇ ਕਸਬਿਆਂ ਵਿੱਚ ਵਫ਼ਾਦਾਰੀ ਨਾਲ ਉਸਦੀ ਸਹਾਇਤਾ ਕੀਤੀ, ਆਪਣੇ ਸੰਗੀ ਜਾਜਕਾਂ ਨੂੰ ਉਹਨਾਂ ਦੇ ਭਾਗਾਂ ਅਨੁਸਾਰ, ਬੁੱਢੇ ਅਤੇ ਜਵਾਨ ਇੱਕ ਸਮਾਨ ਵੰਡਿਆ।

16ਅਤੇ ਇਨ੍ਹਾਂ ਤੋਂ ਬਿਨਾ ਉਹਨਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਹਨਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਾਹਵੇਹ ਦੇ ਭਵਨ ਵਿੱਚ ਜਾਂਦੇ ਸਨ।

17ਅਤੇ ਉਹਨਾਂ ਨੇ ਉਹਨਾਂ ਜਾਜਕਾਂ ਨੂੰ ਜੋ ਉਹਨਾਂ ਦੇ ਘਰਾਣਿਆਂ ਦੁਆਰਾ ਵੰਸ਼ਾਵਲੀ ਵਿੱਚ ਦਰਜ ਕੀਤੇ ਗਏ ਸਨ ਅਤੇ ਇਸੇ ਤਰ੍ਹਾਂ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੇਵੀਆਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਉਹਨਾਂ ਦੇ ਭਾਗਾਂ ਅਨੁਸਾਰ ਵੰਡ ਦਿੱਤਾ।

18ਅਤੇ ਉਹਨਾਂ ਨੂੰ ਜੋ ਸਭਾ ਵਿੱਚੋਂ ਆਪਣੇ ਬੱਚਿਆ ਤੀਵੀਆਂ ਅਤੇ ਪੁੱਤਰਾਂ ਦੀ ਵੰਸ਼ਾਵਲੀ ਅਨੁਸਾਰ ਗਿਣੇ ਗਏ ਕਿਉਂ ਜੋ ਉਹ ਆਪਣੇ ਨਿਯੁਕਤ ਕੰਮ ਉੱਤੇ ਆਪਣੇ ਆਪ ਨੂੰ ਪਵਿੱਤਰਤਾਈ ਦੇ ਲਈ ਪਵਿੱਤਰ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.