2 ਇਤਿਹਾਸ 31

ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਰ ਸਬਤਾਂ ਅਤੇ ਅਮੱਸਿਆ ਅਰ ਮਿੱਥੇ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਾਹਵੇਹ ਬਿਵਸਥਾ ਵਿੱਚ ਲਿਖਿਆ ਹੈ।

2 Chronicles 31:3 (UKJV) He appointed also the king's portion of his substance for the burnt offerings, to know, for the morning and evening burnt offerings, and the burnt offerings for the sabbaths, and for the new moons, and for the set feasts, as it is written in the law of the LORD.

1ਜਦੋਂ ਇਹ ਸਭ ਕੁਝ ਖ਼ਤਮ ਹੋ ਗਿਆ, ਤਾਂ ਇਸਰਾਏਲੀ ਜਿਹੜੇ ਉੱਥੇ ਸਨ, ਯਹੂਦਾਹ ਦੇ ਕਸਬਿਆਂ ਵਿੱਚ ਗਏ, ਪਵਿੱਤਰ ਪੱਥਰਾਂ ਨੂੰ ਤੋੜ ਦਿੱਤਾ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਵੱਢ ਸੁੱਟਿਆ। ਉਹਨਾਂ ਨੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਅਤੇ ਇਫ਼ਰਾਈਮ ਅਤੇ ਮਨੱਸ਼ੇਹ ਵਿੱਚ ਉੱਚੀਆਂ ਥਾਵਾਂ ਅਤੇ ਜਗਵੇਦੀਆਂ ਨੂੰ ਤਬਾਹ ਕਰ ਦਿੱਤਾ। ਉਹਨਾਂ ਸਾਰਿਆਂ ਨੂੰ ਤਬਾਹ ਕਰਨ ਤੋਂ ਬਾਅਦ, ਇਸਰਾਏਲੀ ਆਪੋ-ਆਪਣੇ ਨਗਰਾਂ ਅਤੇ ਘਰਾਂ ਨੂੰ ਵਾਪਸ ਚਲੇ ਗਏ।

2ਹਿਜ਼ਕੀਯਾਹ ਨੇ ਜਾਜਕਾਂ ਅਤੇ ਲੇਵੀਆਂ ਨੂੰ ਵੰਡਿਆ ਉਹਨਾਂ ਵਿੱਚੋਂ ਹਰੇਕ ਜਾਜਕ ਨੂੰ ਅਤੇ ਲੇਵੀ ਨੂੰ ਉਹਨਾਂ ਦੇ ਫਰਜ਼ਾਂ ਦੇ ਅਨੁਸਾਰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣ, ਸੇਵਾ ਕਰਨ, ਧੰਨਵਾਦ ਕਰਨ ਅਤੇ ਯਾਹਵੇਹ ਦੇ ਫਾਟਕਾਂ ਉੱਤੇ ਉਸਤਤ ਕਰਨ ਲਈ ਨਿਯੁਕਤ ਕੀਤਾ।

3ਉਸ ਨੇ ਆਪਣੇ ਮਾਲ ਵਿੱਚੋਂ ਪਾਤਸ਼ਾਹੀ ਹਿੱਸਾ ਹੋਮ ਬਲੀਆਂ ਲਈ ਅਤੇ ਸਵੇਰ ਤੇ ਸ਼ਾਮਾਂ ਦੀਆਂ ਹੋਮ ਬਲੀਆਂ ਅਰ ਸਬਤਾਂ ਅਤੇ ਅਮੱਸਿਆ ਅਰ ਮਿੱਥੇ ਹੋਏ ਪਰਬਾਂ ਦੀਆਂ ਹੋਮ ਬਲੀਆਂ ਲਈ ਨਿਯੁਕਤ ਕੀਤਾ ਜਿਵੇਂ ਯਾਹਵੇਹ ਬਿਵਸਥਾ ਵਿੱਚ ਲਿਖਿਆ ਹੈ।

4ਉਸ ਨੇ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਜਾਜਕਾਂ ਅਤੇ ਲੇਵੀਆਂ ਨੂੰ ਬਣਦਾ ਹਿੱਸਾ ਦੇਣ ਤਾਂ ਜੋ ਉਹ ਆਪਣੇ ਆਪ ਨੂੰ ਯਾਹਵੇਹ ਦੀ ਬਿਵਸਥਾ ਵਿੱਚ ਤਕੜੇ ਰਹਿਣ।

5ਜਿਵੇਂ ਹੀ ਹੁਕਮ ਜਾਰੀ ਹੋਇਆ, ਇਸਰਾਏਲੀਆਂ ਨੇ ਖੁੱਲ੍ਹੇ ਦਿਲ ਨਾਲ ਆਪਣੇ ਅਨਾਜ ਦਾ ਪਹਿਲਾ ਫਲ, ਨਵੀਂ ਦਾਖ਼ਰਸ, ਜ਼ੈਤੂਨ ਦਾ ਤੇਲ ਅਤੇ ਸ਼ਹਿਦ ਅਤੇ ਉਹ ਸਭ ਕੁਝ ਜੋ ਖੇਤਾਂ ਵਿੱਚ ਪੈਦਾ ਹੁੰਦਾ ਸੀ, ਹਰ ਚੀਜ਼ ਦਾ ਦਸਵੰਧ ਲਿਆਉਂਣ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.