2 ਇਤਿਹਾਸ 32

ਜਦੋਂ ਹਿਜ਼ਕੀਯਾਹ ਕਹਿੰਦਾ ਹੈ, ‘ਯਾਹਵੇਹ ਸਾਡਾ ਪਰਮੇਸ਼ਵਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ,’ ਤਾਂ ਉਹ ਤੁਹਾਨੂੰ ਗੁਮਰਾਹ ਕਰ ਰਿਹਾ ਹੈ, ਤਾਂ ਜੋ ਤੁਹਾਨੂੰ ਭੁੱਖ ਅਤੇ ਪਿਆਸ ਨਾਲ ਮਰਨ ਦੇਵੇ।

2 Chronicles 32:11 (UKJV) Does not Hezekiah persuade you to give over yourselves to die by famine and by thirst, saying, The LORD our God shall deliver us out of the hand of the king of Assyria?

9ਬਾਅਦ ਵਿੱਚ, ਜਦੋਂ ਅੱਸ਼ੂਰ ਦਾ ਰਾਜਾ ਸਨਹੇਰੀਬ ਅਤੇ ਉਸਦੀ ਸਾਰੀ ਸੈਨਾ ਲਾਕੀਸ਼ ਨੂੰ ਘੇਰਾ ਪਾ ਰਹੀ ਸੀ, ਉਸਨੇ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਅਤੇ ਯਹੂਦਾਹ ਦੇ ਸਾਰੇ ਲੋਕਾਂ ਲਈ ਜਿਹੜੇ ਉੱਥੇ ਸਨ, ਆਪਣੇ ਅਫ਼ਸਰਾਂ ਨੂੰ ਇਹ ਸੰਦੇਸ਼ ਦੇ ਕੇ ਯੇਰੂਸ਼ਲੇਮ ਵਿੱਚ ਭੇਜਿਆ:

10“ਅੱਸ਼ੂਰ ਦਾ ਰਾਜਾ ਸਨਹੇਰੀਬ ਇਹ ਆਖਦਾ ਹੈ ਕਿ ਤੁਸੀਂ ਕਿਸ ਗੱਲ ਉੱਤੇ ਭਰੋਸਾ ਰੱਖਦੇ ਹੋ ਕਿ ਤੁਸੀਂ ਯੇਰੂਸ਼ਲੇਮ ਵਿੱਚ ਘੇਰਾਬੰਦੀ ਵਿੱਚ ਰਹੇ ਹੋ?

11ਜਦੋਂ ਹਿਜ਼ਕੀਯਾਹ ਕਹਿੰਦਾ ਹੈ, ‘ਯਾਹਵੇਹ ਸਾਡਾ ਪਰਮੇਸ਼ਵਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ,’ ਤਾਂ ਉਹ ਤੁਹਾਨੂੰ ਗੁਮਰਾਹ ਕਰ ਰਿਹਾ ਹੈ, ਤਾਂ ਜੋ ਤੁਹਾਨੂੰ ਭੁੱਖ ਅਤੇ ਪਿਆਸ ਨਾਲ ਮਰਨ ਦੇਵੇ।

12ਕੀ ਹਿਜ਼ਕੀਯਾਹ ਨੇ ਖ਼ੁਦ ਇਨ੍ਹਾਂ ਦੇਵਤਿਆਂ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਨਹੀਂ ਹਟਾਇਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, ‘ਤੁਹਾਨੂੰ ਇੱਕ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ ਅਤੇ ਉਸ ਉੱਤੇ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ।’

13“ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਅਤੇ ਮੇਰੇ ਪੂਰਵਜਾਂ ਨੇ ਦੂਜੇ ਦੇਸ਼ਾਂ ਦੇ ਸਾਰੇ ਲੋਕਾਂ ਨਾਲ ਕੀ ਕੀਤਾ ਹੈ? ਕੀ ਉਹਨਾਂ ਕੌਮਾਂ ਦੇ ਦੇਵਤੇ ਕਦੇ ਆਪਣੀ ਧਰਤੀ ਨੂੰ ਮੇਰੇ ਹੱਥੋਂ ਛੁਡਾਉਣ ਦੇ ਯੋਗ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.