11ਜਦੋਂ ਹਿਜ਼ਕੀਯਾਹ ਕਹਿੰਦਾ ਹੈ, ‘ਯਾਹਵੇਹ ਸਾਡਾ ਪਰਮੇਸ਼ਵਰ ਸਾਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਬਚਾਵੇਗਾ,’ ਤਾਂ ਉਹ ਤੁਹਾਨੂੰ ਗੁਮਰਾਹ ਕਰ ਰਿਹਾ ਹੈ, ਤਾਂ ਜੋ ਤੁਹਾਨੂੰ ਭੁੱਖ ਅਤੇ ਪਿਆਸ ਨਾਲ ਮਰਨ ਦੇਵੇ।
12ਕੀ ਹਿਜ਼ਕੀਯਾਹ ਨੇ ਖ਼ੁਦ ਇਨ੍ਹਾਂ ਦੇਵਤਿਆਂ ਦੇ ਉੱਚੇ ਸਥਾਨਾਂ ਅਤੇ ਜਗਵੇਦੀਆਂ ਨੂੰ ਨਹੀਂ ਹਟਾਇਆ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਨੂੰ ਕਿਹਾ, ‘ਤੁਹਾਨੂੰ ਇੱਕ ਜਗਵੇਦੀ ਦੇ ਅੱਗੇ ਮੱਥਾ ਟੇਕਣਾ ਚਾਹੀਦਾ ਹੈ ਅਤੇ ਉਸ ਉੱਤੇ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ।’
13“ਕੀ ਤੁਸੀਂ ਨਹੀਂ ਜਾਣਦੇ ਕਿ ਮੈਂ ਅਤੇ ਮੇਰੇ ਪੂਰਵਜਾਂ ਨੇ ਦੂਜੇ ਦੇਸ਼ਾਂ ਦੇ ਸਾਰੇ ਲੋਕਾਂ ਨਾਲ ਕੀ ਕੀਤਾ ਹੈ? ਕੀ ਉਹਨਾਂ ਕੌਮਾਂ ਦੇ ਦੇਵਤੇ ਕਦੇ ਆਪਣੀ ਧਰਤੀ ਨੂੰ ਮੇਰੇ ਹੱਥੋਂ ਛੁਡਾਉਣ ਦੇ ਯੋਗ ਸਨ?
14ਇਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕੌਣ ਹੈ ਜਿਨ੍ਹਾਂ ਨੂੰ ਮੇਰੇ ਪੂਰਵਜਾਂ ਨੇ ਤਬਾਹ ਕੀਤਾ ਸੀ, ਆਪਣੇ ਲੋਕਾਂ ਨੂੰ ਮੇਰੇ ਤੋਂ ਬਚਾ ਸਕਦਾ ਹੈ? ਤਾਂ ਤੇਰਾ ਪਰਮੇਸ਼ਵਰ ਤੈਨੂੰ ਮੇਰੇ ਹੱਥੋਂ ਕਿਵੇਂ ਛੁਡਾਵੇਗਾ?
15ਹੁਣ ਹਿਜ਼ਕੀਯਾਹ ਤੁਹਾਨੂੰ ਇਸ ਤਰ੍ਹਾਂ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਗੁਮਰਾਹ ਕਰੇ। ਤੁਸੀਂ ਬਸ ਉਸ ਤੇ ਵਿਸ਼ਵਾਸ ਨਾ ਰੱਖੋ ਕਿਉਂਕਿ ਕਿਸੇ ਵੀ ਕੌਮ ਦਾ ਕੋਈ ਵੀ ਦੇਵਤਾ ਆਪਣੇ ਲੋਕਾਂ ਨੂੰ ਮੇਰੇ ਜਾਂ ਮੇਰੇ ਪੁਰਖਿਆਂ ਦੇ ਹੱਥੋਂ ਨਹੀਂ ਬਚਾ ਸਕਿਆ, ਫਿਰ ਤੁਹਾਡਾ ਪਰਮੇਸ਼ਵਰ ਤੁਹਾਨੂੰ ਮੇਰੇ ਹੱਥੋਂ ਕਿਵੇਂ ਬਚਾ ਸਕਦਾ ਹੈ!”