2 ਇਤਿਹਾਸ 32

ਜਦੋਂ ਹਿਜ਼ਕੀਯਾਹ ਨੇ ਦੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਉਹ ਯੇਰੂਸ਼ਲੇਮ ਦੇ ਵਿਰੁੱਧ ਯੁੱਧ ਕਰਨ ਦਾ ਇਰਾਦਾ ਰੱਖਦਾ ਹੈ,

2 Chronicles 32:2 (UKJV) And when Hezekiah saw that Sennacherib was come, and that he was purposed to fight against Jerusalem,

1ਹਿਜ਼ਕੀਯਾਹ ਦੇ ਇਹ ਵਫ਼ਾਦਾਰੀ ਨਾਲ ਕੰਮ ਪੂਰੇ ਹੋਣ ਤੋਂ ਬਾਅਦ, ਅੱਸ਼ੂਰ ਦੇ ਰਾਜਾ ਸਨਹੇਰੀਬ ਨੇ ਯਹੂਦੀਆ ਉੱਤੇ ਹਮਲਾ ਕੀਤਾ ਅਤੇ ਗੜ੍ਹ ਵਾਲੇ ਸ਼ਹਿਰਾਂ ਨੂੰ ਘੇਰ ਲਿਆ। ਉਸਦੀ ਯੋਜਨਾ ਉਹਨਾਂ ਨੂੰ ਆਪਣੇ ਲਈ ਜਿੱਤਣ ਬਾਰੇ ਸੀ।

2ਜਦੋਂ ਹਿਜ਼ਕੀਯਾਹ ਨੇ ਦੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਉਹ ਯੇਰੂਸ਼ਲੇਮ ਦੇ ਵਿਰੁੱਧ ਯੁੱਧ ਕਰਨ ਦਾ ਇਰਾਦਾ ਰੱਖਦਾ ਹੈ,

3ਤਾਂ ਉਸ ਨੇ ਸ਼ਹਿਰ ਦੇ ਬਾਹਰਲੇ ਚਸ਼ਮੇ ਦੇ ਪਾਣੀ ਨੂੰ ਰੋਕਣ ਲਈ ਆਪਣੇ ਅਧਿਕਾਰੀਆਂ ਅਤੇ ਸੈਨਿਕ ਕਰਮਚਾਰੀਆਂ ਨਾਲ ਸਲਾਹ ਕੀਤੀ ਅਤੇ ਉਹਨਾਂ ਨੇ ਉਸ ਦੀ ਸਹਾਇਤਾ ਕੀਤੀ।

4ਉਹਨਾਂ ਨੇ ਲੋਕਾਂ ਦਾ ਇੱਕ ਵੱਡਾ ਸਮੂਹ ਇਕੱਠਾ ਕੀਤਾ ਜਿਨ੍ਹਾਂ ਨੇ ਸਾਰੇ ਚਸ਼ਮੇ ਅਤੇ ਧਰਤੀ ਵਿੱਚੋਂ ਵਗਦੀ ਨਦੀ ਨੂੰ ਰੋਕ ਦਿੱਤਾ। ਉਹਨਾਂ ਨੇ ਕਿਹਾ, “ਅੱਸ਼ੂਰ ਦਾ ਰਾਜਾ ਕਿਉਂ ਆਵੇ ਅਤੇ ਬਹੁਤ ਸਾਰਾ ਪਾਣੀ ਲੱਭੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.