18ਤਦ ਉਹਨਾਂ ਨੇ ਯੇਰੂਸ਼ਲੇਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ, ਇਬਰਾਨੀ ਵਿੱਚ ਪੁਕਾਰ ਕੇ ਉਹਨਾਂ ਨੂੰ ਡਰਾਉਣ ਅਤੇ ਸ਼ਹਿਰ ਉੱਤੇ ਕਬਜ਼ਾ ਕਰਨ ਲਈ ਉਹਨਾਂ ਨੂੰ ਡਰਾਉਣ ਲਈ ਕਿਹਾ।
19ਇਹ ਕਹਿ ਕੇ ਉਹਨਾਂ ਨੇ ਯੇਰੂਸ਼ਲੇਮ ਦੇ ਪਰਮੇਸ਼ਵਰ ਨੂੰ ਧਰਤੀ ਉੱਤੇ ਦੂਜੀਆਂ ਕੌਮਾਂ ਦੇ ਦੇਵਤਿਆਂ ਦੇ ਬਰਾਬਰ ਰੱਖਿਆ, ਉਹ ਦੇਵਤੇ ਜੋ ਉਹਨਾਂ ਦੇ ਆਪਣੇ ਹੱਥਾਂ ਦੀ ਰਚਨਾ ਸਨ।
20ਰਾਜਾ ਹਿਜ਼ਕੀਯਾਹ ਅਤੇ ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਨੇ ਇਸ ਬਾਰੇ ਸਵਰਗ ਨੂੰ ਪ੍ਰਾਰਥਨਾ ਕੀਤੀ।
21ਤਾਂ ਯਾਹਵੇਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ।
22ਇਸ ਲਈ ਯਾਹਵੇਹ ਨੇ ਹਿਜ਼ਕੀਯਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਹੱਥੋਂ ਅਤੇ ਬਾਕੀ ਸਾਰਿਆਂ ਦੇ ਹੱਥੋਂ ਬਚਾਇਆ। ਉਸ ਨੇ ਹਰ ਪਾਸੇ ਉਹਨਾਂ ਦੀ ਦੇਖਭਾਲ ਕੀਤੀ।