2 ਇਤਿਹਾਸ 32

ਬਹੁਤ ਸਾਰੇ ਲੋਕ ਯਾਹਵੇਹ ਲਈ ਭੇਟਾਂ ਲੈ ਕੇ ਯੇਰੂਸ਼ਲੇਮ ਨੂੰ ਆਉਣ ਲੱਗੇ। ਉਹ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਸੁੰਦਰ ਤੋਹਫ਼ੇ ਲਿਆ ਰਹੇ ਸਨ। ਉਸ ਸਮੇਂ ਤੋਂ ਉਸ ਨੂੰ ਸਾਰੀਆਂ ਕੌਮਾਂ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਸੀ।

2 Chronicles 32:23 (UKJV) And many brought gifts unto the LORD to Jerusalem, and presents to Hezekiah king of Judah: so that he was magnified in the sight of all nations from thenceforth.

21ਤਾਂ ਯਾਹਵੇਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋ ਕੇ ਆਪਣੇ ਦੇਸ਼ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ।

22ਇਸ ਲਈ ਯਾਹਵੇਹ ਨੇ ਹਿਜ਼ਕੀਯਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਹੱਥੋਂ ਅਤੇ ਬਾਕੀ ਸਾਰਿਆਂ ਦੇ ਹੱਥੋਂ ਬਚਾਇਆ। ਉਸ ਨੇ ਹਰ ਪਾਸੇ ਉਹਨਾਂ ਦੀ ਦੇਖਭਾਲ ਕੀਤੀ।

23ਬਹੁਤ ਸਾਰੇ ਲੋਕ ਯਾਹਵੇਹ ਲਈ ਭੇਟਾਂ ਲੈ ਕੇ ਯੇਰੂਸ਼ਲੇਮ ਨੂੰ ਆਉਣ ਲੱਗੇ। ਉਹ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਸੁੰਦਰ ਤੋਹਫ਼ੇ ਲਿਆ ਰਹੇ ਸਨ। ਉਸ ਸਮੇਂ ਤੋਂ ਉਸ ਨੂੰ ਸਾਰੀਆਂ ਕੌਮਾਂ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਸੀ।

24ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ। ਉਸ ਨੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ, ਜਿਸ ਨੇ ਉਸ ਨੂੰ ਉੱਤਰ ਦਿੱਤਾ ਅਤੇ ਉਸ ਨੂੰ ਇੱਕ ਚਮਤਕਾਰੀ ਚਿੰਨ੍ਹ ਦਿੱਤਾ।

25ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਆ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਉੱਤੇ ਕਹਿਰ ਭੜਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.