2 ਇਤਿਹਾਸ 32

ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ। ਉਸ ਨੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ, ਜਿਸ ਨੇ ਉਸ ਨੂੰ ਉੱਤਰ ਦਿੱਤਾ ਅਤੇ ਉਸ ਨੂੰ ਇੱਕ ਚਮਤਕਾਰੀ ਚਿੰਨ੍ਹ ਦਿੱਤਾ।

2 Chronicles 32:24 (UKJV) In those days Hezekiah was sick to the death, and prayed unto the LORD: and he spoke unto him, and he gave him a sign.

22ਇਸ ਲਈ ਯਾਹਵੇਹ ਨੇ ਹਿਜ਼ਕੀਯਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਹੱਥੋਂ ਅਤੇ ਬਾਕੀ ਸਾਰਿਆਂ ਦੇ ਹੱਥੋਂ ਬਚਾਇਆ। ਉਸ ਨੇ ਹਰ ਪਾਸੇ ਉਹਨਾਂ ਦੀ ਦੇਖਭਾਲ ਕੀਤੀ।

23ਬਹੁਤ ਸਾਰੇ ਲੋਕ ਯਾਹਵੇਹ ਲਈ ਭੇਟਾਂ ਲੈ ਕੇ ਯੇਰੂਸ਼ਲੇਮ ਨੂੰ ਆਉਣ ਲੱਗੇ। ਉਹ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਲਈ ਸੁੰਦਰ ਤੋਹਫ਼ੇ ਲਿਆ ਰਹੇ ਸਨ। ਉਸ ਸਮੇਂ ਤੋਂ ਉਸ ਨੂੰ ਸਾਰੀਆਂ ਕੌਮਾਂ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਸੀ।

24ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਗਿਆ ਅਤੇ ਮੌਤ ਦੇ ਮੂੰਹ ਵਿੱਚ ਜਾ ਪਹੁੰਚਿਆ ਸੀ। ਉਸ ਨੇ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ, ਜਿਸ ਨੇ ਉਸ ਨੂੰ ਉੱਤਰ ਦਿੱਤਾ ਅਤੇ ਉਸ ਨੂੰ ਇੱਕ ਚਮਤਕਾਰੀ ਚਿੰਨ੍ਹ ਦਿੱਤਾ।

25ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਆ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯੇਰੂਸ਼ਲੇਮ ਉੱਤੇ ਕਹਿਰ ਭੜਕਿਆ।

26ਤਦ ਹਿਜ਼ਕੀਯਾਹ ਨੇ ਆਪਣੇ ਦਿਲ ਦੇ ਹੰਕਾਰ ਤੋਂ ਤੋਬਾ ਕੀਤੀ, ਜਿਵੇਂ ਕਿ ਯੇਰੂਸ਼ਲੇਮ ਦੇ ਲੋਕਾਂ ਨੇ ਕੀਤਾ ਸੀ; ਇਸ ਲਈ ਹਿਜ਼ਕੀਯਾਹ ਦੇ ਦਿਨਾਂ ਵਿੱਚ ਯਾਹਵੇਹ ਦਾ ਕ੍ਰੋਧ ਉਹਨਾਂ ਉੱਤੇ ਨਹੀਂ ਆਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.