29ਉਸਨੇ ਆਪਣੇ ਲਈ ਪਿੰਡ ਬਣਾਏ ਅਤੇ ਬਹੁਤ ਸਾਰੇ ਇੱਜੜ ਅਤੇ ਝੁੰਡ ਪ੍ਰਾਪਤ ਕੀਤੇ, ਕਿਉਂਕਿ ਪਰਮੇਸ਼ਵਰ ਨੇ ਉਸਨੂੰ ਬਹੁਤ ਵੱਡੀ ਦੌਲਤ ਦਿੱਤੀ ਸੀ।
30ਇਹ ਹਿਜ਼ਕੀਯਾਹ ਸੀ ਜਿਸ ਨੇ ਗੀਹੋਨ ਝਰਨੇ ਦੇ ਉੱਪਰਲੇ ਰਸਤੇ ਨੂੰ ਰੋਕ ਦਿੱਤਾ ਅਤੇ ਪਾਣੀ ਨੂੰ ਦਾਵੀਦ ਦੇ ਸ਼ਹਿਰ ਦੇ ਪੱਛਮ ਵਾਲੇ ਪਾਸੇ ਵੱਲ ਮੋੜ ਦਿੱਤਾ। ਉਸ ਨੇ ਹਰ ਕੰਮ ਵਿੱਚ ਸਫ਼ਲਤਾ ਹਾਸਲ ਕੀਤੀ।
31ਪਰ ਜਦੋਂ ਬਾਬੇਲ ਦੇ ਸ਼ਾਸਕਾਂ ਦੁਆਰਾ ਰਾਜਦੂਤ ਭੇਜੇ ਗਏ ਸਨ ਤਾਂ ਜੋ ਉਸ ਨੂੰ ਦੇਸ਼ ਵਿੱਚ ਵਾਪਰੇ ਚਮਤਕਾਰੀ ਚਿੰਨ੍ਹ ਬਾਰੇ ਪੁੱਛਣ ਲਈ, ਪਰਮੇਸ਼ਵਰ ਨੇ ਉਸ ਨੂੰ ਪਰਖਣ ਲਈ ਅਤੇ ਉਸ ਦੇ ਦਿਲ ਦੀ ਹਰ ਗੱਲ ਜਾਣਨ ਲਈ ਛੱਡ ਦਿੱਤਾ।
32ਹਿਜ਼ਕੀਯਾਹ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਉਸ ਦੇ ਭਗਤੀ ਦੇ ਕੰਮ ਯਹੂਦਾਹ ਅਤੇ ਇਸਰਾਏਲ ਦੇ ਰਾਜਿਆਂ ਦੀ ਕਿਤਾਬ ਵਿੱਚ ਆਮੋਸ ਦੇ ਪੁੱਤਰ ਯਸ਼ਾਯਾਹ ਨਬੀ ਦੇ ਦਰਸ਼ਣ ਵਿੱਚ ਲਿਖੇ ਗਏ ਹਨ।
33ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸ ਨੂੰ ਪਹਾੜੀ ਉੱਤੇ ਦਫ਼ਨਾਇਆ ਗਿਆ ਜਿੱਥੇ ਦਾਵੀਦ ਦੇ ਉੱਤਰਾਧਿਕਾਰੀਆਂ ਦੀਆਂ ਕਬਰਾਂ ਸਨ। ਜਦੋਂ ਉਹ ਮਰ ਗਿਆ ਤਾਂ ਸਾਰੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੇ ਉਸ ਦਾ ਆਦਰ ਕੀਤਾ ਅਤੇ ਉਸ ਦਾ ਪੁੱਤਰ ਮਨੱਸ਼ੇਹ ਉਸ ਤੋਂ ਬਾਅਦ ਰਾਜਾ ਬਣਿਆ।