2 ਇਤਿਹਾਸ 32

ਉਹਨਾਂ ਨੇ ਲੋਕਾਂ ਦਾ ਇੱਕ ਵੱਡਾ ਸਮੂਹ ਇਕੱਠਾ ਕੀਤਾ ਜਿਨ੍ਹਾਂ ਨੇ ਸਾਰੇ ਚਸ਼ਮੇ ਅਤੇ ਧਰਤੀ ਵਿੱਚੋਂ ਵਗਦੀ ਨਦੀ ਨੂੰ ਰੋਕ ਦਿੱਤਾ। ਉਹਨਾਂ ਨੇ ਕਿਹਾ, “ਅੱਸ਼ੂਰ ਦਾ ਰਾਜਾ ਕਿਉਂ ਆਵੇ ਅਤੇ ਬਹੁਤ ਸਾਰਾ ਪਾਣੀ ਲੱਭੇ?”

2 Chronicles 32:4 (UKJV) So there was gathered much people together, who stopped all the fountains, and the brook that ran through the midst of the land, saying, Why should the kings of Assyria come, and find much water?

2ਜਦੋਂ ਹਿਜ਼ਕੀਯਾਹ ਨੇ ਦੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਉਹ ਯੇਰੂਸ਼ਲੇਮ ਦੇ ਵਿਰੁੱਧ ਯੁੱਧ ਕਰਨ ਦਾ ਇਰਾਦਾ ਰੱਖਦਾ ਹੈ,

3ਤਾਂ ਉਸ ਨੇ ਸ਼ਹਿਰ ਦੇ ਬਾਹਰਲੇ ਚਸ਼ਮੇ ਦੇ ਪਾਣੀ ਨੂੰ ਰੋਕਣ ਲਈ ਆਪਣੇ ਅਧਿਕਾਰੀਆਂ ਅਤੇ ਸੈਨਿਕ ਕਰਮਚਾਰੀਆਂ ਨਾਲ ਸਲਾਹ ਕੀਤੀ ਅਤੇ ਉਹਨਾਂ ਨੇ ਉਸ ਦੀ ਸਹਾਇਤਾ ਕੀਤੀ।

4ਉਹਨਾਂ ਨੇ ਲੋਕਾਂ ਦਾ ਇੱਕ ਵੱਡਾ ਸਮੂਹ ਇਕੱਠਾ ਕੀਤਾ ਜਿਨ੍ਹਾਂ ਨੇ ਸਾਰੇ ਚਸ਼ਮੇ ਅਤੇ ਧਰਤੀ ਵਿੱਚੋਂ ਵਗਦੀ ਨਦੀ ਨੂੰ ਰੋਕ ਦਿੱਤਾ। ਉਹਨਾਂ ਨੇ ਕਿਹਾ, “ਅੱਸ਼ੂਰ ਦਾ ਰਾਜਾ ਕਿਉਂ ਆਵੇ ਅਤੇ ਬਹੁਤ ਸਾਰਾ ਪਾਣੀ ਲੱਭੇ?”

5ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਉਸਨੇ ਦਾਵੀਦ ਦੇ ਸ਼ਹਿਰ ਵਿੱਚ ਛੱਤਾਂ ਨੂੰ ਮਜ਼ਬੂਤ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲ਼ਾਂ ਬਣਾਈਆਂ।

6ਉਸ ਨੇ ਲੋਕਾਂ ਉੱਤੇ ਫ਼ੌਜੀ ਅਧਿਕਾਰੀ ਨਿਯੁਕਤ ਕੀਤੇ ਅਤੇ ਉਹਨਾਂ ਨੂੰ ਸ਼ਹਿਰ ਦੇ ਦਰਵਾਜ਼ੇ ਦੇ ਚੌਂਕ ਵਿੱਚ ਆਪਣੇ ਸਾਮ੍ਹਣੇ ਇਕੱਠਾ ਕੀਤਾ ਅਤੇ ਉਹਨਾਂ ਨੂੰ ਇਨ੍ਹਾਂ ਸ਼ਬਦਾਂ ਨਾਲ ਹੌਸਲਾ ਦਿੱਤਾ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.