2 ਇਤਿਹਾਸ 33

ਆਪਣੀ ਬਿਪਤਾ ਵਿੱਚ ਉਸਨੇ ਆਪਣੇ ਪਰਮੇਸ਼ਵਰ ਦੀ ਕਿਰਪਾ ਦੀ ਮੰਗ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਅੱਗੇ ਆਪਣੇ ਆਪ ਨੂੰ ਬਹੁਤ ਨਿਮਰ ਕੀਤਾ।

2 Chronicles 33:12 (UKJV) And when he was in affliction, he besought the LORD his God, and humbled himself greatly before the God of his fathers,

10ਯਾਹਵੇਹ ਨੇ ਮਨੱਸ਼ੇਹ ਅਤੇ ਉਸਦੇ ਲੋਕਾਂ ਨਾਲ ਗੱਲ ਕੀਤੀ, ਪਰ ਉਹਨਾਂ ਨੇ ਕੋਈ ਧਿਆਨ ਨਹੀਂ ਦਿੱਤਾ।

11ਤਾਂ ਯਾਹਵੇਹ ਨੇ ਅੱਸ਼ੂਰ ਦੇ ਰਾਜੇ ਦੇ ਸੈਨਾਪਤੀ ਨੂੰ ਉਹਨਾਂ ਦੇ ਵਿਰੁੱਧ ਲਿਆਂਦਾ, ਜਿਨ੍ਹਾਂ ਨੇ ਮਨੱਸ਼ੇਹ ਨੂੰ ਕੈਦ ਕਰ ਲਿਆ, ਉਸ ਦੇ ਨੱਕ ਵਿੱਚ ਕੁੰਡੀ ਪਾ ਦਿੱਤੀ, ਉਸ ਨੂੰ ਪਿੱਤਲ ਦੇ ਸੰਗਲ ਨਾਲ ਬੰਨ੍ਹ ਕੇ ਬਾਬੇਲ ਨੂੰ ਲੈ ਗਏ।

12ਆਪਣੀ ਬਿਪਤਾ ਵਿੱਚ ਉਸਨੇ ਆਪਣੇ ਪਰਮੇਸ਼ਵਰ ਦੀ ਕਿਰਪਾ ਦੀ ਮੰਗ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਅੱਗੇ ਆਪਣੇ ਆਪ ਨੂੰ ਬਹੁਤ ਨਿਮਰ ਕੀਤਾ।

13ਅਤੇ ਜਦੋਂ ਉਸਨੇ ਉਸਨੂੰ ਪ੍ਰਾਰਥਨਾ ਕੀਤੀ, ਯਾਹਵੇਹ ਉਸਦੀ ਬੇਨਤੀ ਤੋਂ ਪ੍ਰਭਾਵਿਤ ਹੋਇਆ ਅਤੇ ਉਸਨੇ ਉਸਦੀ ਬੇਨਤੀ ਸੁਣ ਲਈ; ਇਸ ਲਈ ਉਹ ਉਸਨੂੰ ਯੇਰੂਸ਼ਲੇਮ ਅਤੇ ਉਸਦੇ ਰਾਜ ਵਿੱਚ ਵਾਪਸ ਲੈ ਆਇਆ। ਤਦ ਮਨੱਸ਼ੇਹ ਜਾਣ ਗਿਆ ਕਿ ਯਾਹਵੇਹ ਪਰਮੇਸ਼ਵਰ ਹੈ।

14ਇਸ ਤੋਂ ਬਾਅਦ, ਉਸ ਨੇ ਦਾਵੀਦ ਦੇ ਸ਼ਹਿਰ ਦੀ ਬਾਹਰੀ ਕੰਧ, ਵਾਦੀ ਵਿੱਚ ਗੀਹੋਨ ਝਰਨੇ ਦੇ ਪੱਛਮ ਵੱਲ, ਮੱਛੀ ਫਾਟਕ ਦੇ ਪ੍ਰਵੇਸ਼ ਦੁਆਰ ਤੱਕ ਅਤੇ ਓਫੇਲ ਦੀ ਪਹਾੜੀ ਨੂੰ ਘੇਰਾ ਪਾ ਕੇ ਦੁਬਾਰਾ ਬਣਾਇਆ। ਉਸ ਨੇ ਇਸ ਨੂੰ ਬਹੁਤ ਉੱਚਾ ਵੀ ਬਣਾਇਆ। ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸੈਨਾਪਤੀ ਤਾਇਨਾਤ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.