14ਇਸ ਤੋਂ ਬਾਅਦ, ਉਸ ਨੇ ਦਾਵੀਦ ਦੇ ਸ਼ਹਿਰ ਦੀ ਬਾਹਰੀ ਕੰਧ, ਵਾਦੀ ਵਿੱਚ ਗੀਹੋਨ ਝਰਨੇ ਦੇ ਪੱਛਮ ਵੱਲ, ਮੱਛੀ ਫਾਟਕ ਦੇ ਪ੍ਰਵੇਸ਼ ਦੁਆਰ ਤੱਕ ਅਤੇ ਓਫੇਲ ਦੀ ਪਹਾੜੀ ਨੂੰ ਘੇਰਾ ਪਾ ਕੇ ਦੁਬਾਰਾ ਬਣਾਇਆ। ਉਸ ਨੇ ਇਸ ਨੂੰ ਬਹੁਤ ਉੱਚਾ ਵੀ ਬਣਾਇਆ। ਉਸ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸੈਨਾਪਤੀ ਤਾਇਨਾਤ ਕੀਤੇ।
15ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਾਹਵੇਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਾਹਵੇਹ ਦੇ ਭਵਨ ਦੇ ਪਹਾੜ ਉੱਤੇ ਯੇਰੂਸ਼ਲੇਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ।
16ਫਿਰ ਉਸ ਨੇ ਯਾਹਵੇਹ ਦੀ ਜਗਵੇਦੀ ਨੂੰ ਮੁੜ ਸਥਾਪਿਤ ਕੀਤਾ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਅਤੇ ਧੰਨਵਾਦ ਦੀਆਂ ਭੇਟਾਂ ਚੜ੍ਹਾਈਆਂ, ਅਤੇ ਯਹੂਦਾਹ ਨੂੰ ਕਿਹਾ ਕਿ ਉਹ ਇਸਰਾਏਲ ਦੇ ਪਰਮੇਸ਼ਵਰ, ਯਾਹਵੇਹ ਦੀ ਸੇਵਾ ਕਰੇ।
17ਫਿਰ ਵੀ, ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਰਹੇ, ਭਾਵੇਂ ਕਿ ਉਹ ਆਪਣੇ ਪਰਮੇਸ਼ਵਰ ਯਾਹਵੇਹ ਨੂੰ ਬਲੀਆਂ ਚੜ੍ਹਾ ਰਹੇ ਸਨ।
18ਮਨੱਸ਼ੇਹ ਦੇ ਰਾਜ ਦੀਆਂ ਹੋਰ ਘਟਨਾਵਾਂ, ਜਿਸ ਵਿੱਚ ਉਸ ਦੇ ਪਰਮੇਸ਼ਵਰ ਨੂੰ ਪ੍ਰਾਰਥਨਾ ਕੀਤੀ ਗਈ ਅਤੇ ਉਹ ਸ਼ਬਦ ਜੋ ਉਸ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਉੱਤੇ ਬੋਲੇ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਵਿੱਚ ਲਿਖੇ ਹੋਏ ਹਨ।