17ਫਿਰ ਵੀ, ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਰਹੇ, ਭਾਵੇਂ ਕਿ ਉਹ ਆਪਣੇ ਪਰਮੇਸ਼ਵਰ ਯਾਹਵੇਹ ਨੂੰ ਬਲੀਆਂ ਚੜ੍ਹਾ ਰਹੇ ਸਨ।
18ਮਨੱਸ਼ੇਹ ਦੇ ਰਾਜ ਦੀਆਂ ਹੋਰ ਘਟਨਾਵਾਂ, ਜਿਸ ਵਿੱਚ ਉਸ ਦੇ ਪਰਮੇਸ਼ਵਰ ਨੂੰ ਪ੍ਰਾਰਥਨਾ ਕੀਤੀ ਗਈ ਅਤੇ ਉਹ ਸ਼ਬਦ ਜੋ ਉਸ ਨੇ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਉੱਤੇ ਬੋਲੇ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਵਿੱਚ ਲਿਖੇ ਹੋਏ ਹਨ।
19ਮਨੱਸ਼ੇਹ ਨੇ ਜੋ ਪ੍ਰਾਰਥਨਾਵਾਂ ਕੀਤੀਆਂ, ਅਤੇ ਉਸ ਦੀਆਂ ਪ੍ਰਾਰਥਨਾਵਾਂ ਨੇ ਪਰਮੇਸ਼ਵਰ ਨੂੰ ਕਿਵੇਂ ਪਿਘਲਾ ਦਿੱਤਾ, ਉਸ ਦੇ ਕੀਤੇ ਗਏ ਪਾਪ, ਉਸ ਦਾ ਵਿਸ਼ਵਾਸਘਾਤ, ਉਸ ਦੀਆਂ ਉੱਚੀਆਂ ਥਾਵਾਂ ਉੱਤੇ ਬਣਾਈਆਂ ਜਗਵੇਦੀਆਂ, ਅਸ਼ੇਰਾਹ ਦੇ ਅਸਥਾਨ, ਉੱਕਰੀਆਂ ਮੂਰਤੀਆਂ, ਉਹ ਸਭ ਕੁਝ ਜੋ ਉਸ ਨੇ ਆਪਣੇ ਆਪ ਨੂੰ ਨਿਮਰ ਹੋਣ ਤੋਂ ਪਹਿਲਾਂ ਕੀਤਾ, ਇਨ੍ਹਾਂ ਸਭ ਦਾ ਵਰਣਨ ਹੋਜ਼ਾਈ ਦੀ ਪੋਥੀ ਵਿੱਚ ਦਰਜ ਹੈ।
20ਮਨੱਸ਼ੇਹ ਮਰ ਕੇ ਆਪਣੇ ਪੁਰਖਿਆਂ ਨਾਲ ਗਿਆ ਅਤੇ ਉਸਨੂੰ ਉਸਦੇ ਮਹਿਲ ਵਿੱਚ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸਦੇ ਬਾਅਦ ਪਾਤਸ਼ਾਹ ਬਣਿਆ।
21ਆਮੋਨ ਬਾਈਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਦੋ ਸਾਲ ਰਾਜ ਕੀਤਾ।