1ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ।
2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਉਹਨਾਂ ਮੂਰਤੀ-ਪੂਜਕ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਦੇਸ਼ ਵਿੱਚੋਂ ਕੱਢ ਦਿੱਤਾ ਸੀ।
3ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤੇ ਸਨ। ਉਸਨੇ ਬਆਲ ਦੇਵਤਿਆਂ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦੇ ਥੰਮ ਬਣਾਏ। ਉਸ ਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।
4ਉਸਨੇ ਯਾਹਵੇਹ ਦੇ ਭਵਨ ਵਿੱਚ ਜਗਵੇਦੀਆਂ ਬਣਾਈਆਂ, ਜਿਨ੍ਹਾਂ ਬਾਰੇ ਯਾਹਵੇਹ ਨੇ ਕਿਹਾ ਸੀ, “ਮੇਰਾ ਨਾਮ ਯੇਰੂਸ਼ਲੇਮ ਵਿੱਚ ਸਦਾ ਲਈ ਰਹੇਗਾ।”